ਸੇਫ ਸਕੂਲ ਵਾਹਨ ਪਾਲਿਸੀ: ਨਿਯਮ ਉਲੰਘਣ ‘ਤੇ 14 ਬੱਸਾਂ ਦੇ ਚਲਾਨ, ਬੱਚਿਆਂ ਦੀ ਸੁਰੱਖਿਆ ‘ਚ ਕੋਈ ਛੋਟ ਨਹੀਂ – RTO

61

ਫਾਜ਼ਿਲਕਾ, 22 ਮਈ 2025 AJ Di Awaaj
ਰਿਜਨਲ ਟਰਾਂਸਪੋਰਟ ਅਫਸਰ-ਕਮ-ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 14 ਸਕੂਲ ਬੱਸਾਂ ਦੇ ਚਲਾਨ ਕਟੇ ਗਏ । ਉਨ੍ਹਾ ਕਿਹਾ ਕਿ ਬਚਿਆਂ ਦੀ ਸੁਰੱਖਿਆ ਤੇ ਜਾਨ-ਮਾਲ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਕੂਲ ਵੈਨਾਂ ਦੇ ਡਰਵਾਈਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਵੈਨ ਦੇ ਕਾਗਜ ਪੂਰੇ ਰੱਖਣ ਅਤੇ ਵੈਨ ਵਿਖੇ ਸਹਾਇਕ ਵੀ ਲਾਜਮੀ ਤੋਰ *ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਵੀ ਇਸ ਗੱਲ ਦਾ ਧਿਆਨ ਰੱਖਣ ਕਿ ਸਕੂਲਾਂ ਵਿਚ ਜੋ ਵੀ ਵੈਨਾ ਲਗੀਆਂ ਹੋਈਆਂ ਹਨ ਉਹ ਵੈਲਿਡ ਹੋਣ ਅਤੇ ਵੈਨ ਦੀ ਹਾਲਤ ਬਿਲਕੁਲ ਠੀਕ ਹੋਵੇ। ਉਨ੍ਹਾਂ ਕਿਹਾ ਕਿ ਡਰਾਈਵਰ ਦਾ ਲਾਇਸੰਸ ਵੈਲਿਡ ਹੋਵੇ, ਵੈਨ ਦਾ ਟੈਕਸ ਅਤੇ ਹੋਰ ਲੋੜੀਂਦੇ ਦਸਤਾਵੇਜ ਮੁਕੰਮਲ ਹੋਣ। ਉਨ੍ਹਾਂ ਮਾਪਿਆਂ ਨੁੰ ਵੀ ਅਪੀਲ ਕੀਤੀ ਕਿ ਉਹ ਜਿਸ ਵੈਨ *ਤੇ ਆਪਦੇ ਬਚੇ ਨੂੰ ਭੇਜ ਰਹੇ ਹਨ, ਬਾਰੇ ਮੁਕੰਮਲ ਜਾਣਕਾਰੀ ਰੱਖਣ ।
ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ ਚਾਹੀਦਾ ਹੈ।
ਇਸ ਤੋਂ ਇਲਾਵਾ ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ