ਫਾਜ਼ਿਲਕਾ 22 ਮਈ 2025 Aj Di Awaaj
ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 55 ਹਜਾਰ ਹੈਕਟੇਅਰ ਵਿੱਚ ਨਰਮੇ ਦੀ ਬਜਾਈ ਹੋ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਲਈ ਕਿਸਾਨ 31 ਮਈ 2025 ਤੋਂ ਪਹਿਲਾਂ ਪਹਿਲਾਂ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਹੁਣ ਤੱਕ 20 ਹਜਾਰ ਹੈਕਟੇਅਰ ਲਈ 11000 ਕਿਸਾਨਾਂ ਨੇ ਹੀ ਅਰਜ਼ੀਆਂ ਦਿੱਤੀਆਂ ਹਨ ਜਦਕਿ ਬਿਜਾਈ 55 ਹਜਾਰ ਹੈਕਟੇਅਰ ਵਿੱਚ ਹੋ ਚੁੱਕੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਬੀਜ ਤੇ ਸਬਸਿਡੀ ਲੈਣ ਲਈ ਅਪਲਾਈ ਕੀਤਾ ਜਾਵੇ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਤੋਂ ਮਾਨਤਾ ਪ੍ਰਾਪਤ ਬੀਟੀ ਕਿਸਮਾਂ ਦੇ ਬੀਜ ਤੇ ਮਿਲ ਰਹੀ ਹੈ । ਇੱਕ ਕਿਸਾਨ ਨੂੰ ਵੱਧ ਤੋਂ ਵੱਧ 10 ਪੈਕਟਾਂ ਤੱਕ ਲਈ ਇਹ ਸਬਸਿਡੀ ਮਿਲ ਰਹੀ ਹੈ। ਉਹਨਾਂ ਨੇ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਸ ਲਈ ਅਪਲਾਈ ਕਰਨ ਦੀ ਅਪੀਲ ਕੀਤੀ।