ਸਰਕਾਰੀ ਸੀਨੀਅਰ ਸੈਕੰਡਰ ਸਕੂਲ ਚੰਦਬਾਜਾ ਵਿਖੇ ਕਲਾ ਸੱਥ” ਅਧੀਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਮੁਕਾਬਲੇ ਕਰਵਾਏ ਗਏ

72

ਫਰੀਦਕੋਟ 23 ਮਈ 2025 AJ DI Awaaj

ਸਿੱਖਿਆ ਵਿਭਾਗ ਪੰਜਾਬ ਦੇ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਲਮ ਰਾਣੀ (ਸੈ:ਸਿ:) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਟ ਮੈਟਰ ਮਨਪ੍ਰੀਤ ਸਿੰਘ, ਪ੍ਰਿੰਸੀਪਲ ਸ੍ਰੀਮਤੀ ਕਰਨਜੀਤ ਕੌਰ ਦੀ ਅਗਵਾਈ, ਸ੍ਰੀ ਸੁਖਜਿੰਦਰ ਸਿੰਘ ਆਰਟ ਐਡ ਕਰਾਫਟ ਅਧਿਆਪਕ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ ਵਿਖੇ “ਕਲਾ ਸੱਥ ਅਧੀਨ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਚਾਰਟਾਂ, ਮਾਡਲਾਂ ਨਾਲ ਸ਼ੋਅ ਕੇਸ ਤਿਆਰ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ, ਗੀਤ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।

ਪ੍ਰਿੰਸੀਪਲ ਸ੍ਰੀਮਤੀ ਕਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਸਾਰੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਹਨਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਕਲਾਤਮਕ ਰੁਚੀਆਂ ਪੈਦਾ ਹੁੰਦੀਆਂ ਹਨ ਅਤੇ ਚੰਗੀ ਸ਼ਖਸੀਅਤ ਦਾ ਵਿਕਾਸ ਹੁੰਦਾ ਹੈ।

ਇਸ ਮੌਕੇ ਸਮੂਹ ਐਸ.ਐਮ.ਸੀ. ਮੈਬਰ ਅਤੇ ਸਮੂਹ ਸਟਾਫ ਹਾਜ਼ਰ ਸਨ।