ਸ੍ਰੀ ਮੁਕਤਸਰ ਸਾਹਿਬ 24 ਮਈ 2025 Aj DI Awaaj
ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਸੋਹਲ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਹੋਸਲਾ ਅਫਜਾਈ ਅਤੇ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਅੱਜ ਮਿਤੀ 24.05.2025 ਨੂੰ ਕੀਤਾ ਗਿਆ ਜਿਸ ਵਿਚ 9 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 6 ਬੈਂਚ ਸਬ ਡਵੀਜਨ ਮਲੋਟ ਅਤੇ 3 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਲੋਕ ਅਦਾਲਤ ਵਿਚ ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਮਿਸ: ਗਿਰੀਸ਼, ਪ੍ਰਿੰਸੀਪਲ ਜੱਜ, ਫੈਮਲੀ ਕੋਰਟ; ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਵੀਜਨ); ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀ.ਡਵੀ.); ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸਮਿਤਾ ਰੋਮਾਣਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਸ੍ਰੀ ਮੁਕਤਸਰ ਸਾਹਿਬ, ਮਿਸ: ਸਮੁੱਖੀ, ਵਧੀਕ ਸਿਵਲ ਜੱਜ, (ਸੀਨੀਅਰ ਡਿਵੀਜਨ); ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ); ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿੱਬੜਾ, ਸਿਵਲ ਜੱਜ (ਜੂਨੀਅਰ ਡਵੀਜਨ); ਮਿਸ: ਅਕਸ਼ਿਤਾ, ਸਿਵਲ ਜੱਜ (ਜੂਨੀਅਰ ਡਵੀਜਨ); ਸ੍ਰੀ ਆਦਿੱਤਿਆ ਚੋਪੜਾ, ਸਿਵਲ ਜੱਜ (ਜੂਨੀਅਰ ਡਵੀਜਨ), ਮਿਸ: ਸੁਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ, ਅਤੇ ਸ੍ਰੀ ਤਰਨਜੀਤ ਸਿੰਘ ਸਿਮਰਾ , ਵਧੀਕ ਸਿਵਲ ਜੱਜ, (ਸੀਨੀਅਰ ਡਿਵੀਜਨ); ਮਿਸ: ਕਿਰਨਦੀਪ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਸ੍ਰੀ ਗੌਰਵ ਮਿੱਤਲ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਗਿੱਦੜਬਾਹਾ, ਸ੍ਰੀ ਚਰਨਜੀਤ ਅਰੋੜਾ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ; ਸ੍ਰੀ ਮੁਕਤਸਰ ਸਾਹਿਬ, ਵੱਲੋ ਵੀ ਬੈਂਚ ਲਗਾਏ ਗਏ। ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਨਾਲ ਵਕੀਲ ਸਾਹਿਬਾਨ ਅਤੇ ਸ਼ੋਸ਼ਲ ਵਰਕਰ ਵੀ ਲਗਾਏ ਗਏ ਜਿਸ ਵਿਚ ਮਾਨਯੋਗ ਅਦਾਲਤਾਂ ਵਲੋਂ ਕੇਸਾਂ ਦੀ ਸੁਣਵਾਈ ਕਰਦੇ ਹੋਏ ਅੱਜ ਦੀ ਲੋਕ ਅਦਾਲਤ ਵਿਚ ਕੁੱਲ 34732 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਲਗਭਗ 34000 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਦੀ ਲੋਕ ਅਦਾਲਤ ਵਿੱਚ ਕਾਫੀ ਸਮੇਂ ਚੱਲ ਰਹੇ ਕੇਸਾ ਦਾ ਵੀ ਨਿਪਟਾਰਾ ਕੀਤਾ ਗਿਆ। ਲਾਭਕਾਰੀਆਂ ਨੇ ਮਾਨਯੋਗ ਅਦਾਲਤ ਦੇ ਜੱਜ ਸਾਹਿਬਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਦੇ ਝਗੜਿਆਂ ਦਾ ਹੱਲ ਲੋਕ ਅਦਾਲਤਾਂ ਦੇ ਸਦਕਾ ਹੋਇਆ ਹੈ ਅਤੇ ਲਾਭਕਾਰੀਆਂ ਨੇ ਹੋਰਾਂ ਲੋਕਾਂ ਨੂੰ ਵੀ ਲੋਕ ਅਦਾਲਤਾਂ ਰਾਹੀਂ ਆਪਣੇ ਮਸਲੇ ਸੁਲਝਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜੀਆਂ ਨੇ ਲੋਕ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ । ਇਸ ਵਿਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ ਹੈ।
ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਤੇ ਉਹਨਾਂ ਨੇ ਦੱਸਿਆ ਕਿ ਸਾਲ ਦੀ ਤੀਜੀ ਲੋਕ ਅਦਾਲਤ ਮਿਤੀ 13.09.2025 ਨੂੰ ਲਗਾਈ ਜਾਵੇਗੀ। ਉਹਨਾਂ ਅਪੀਲ ਕੀਤੀ ਕਿ ਦੋਵੇ ਧਿਰਾਂ ਝਗੜਾ ਸੁਲਝਾਉਣ ਦੀ ਵਿਚਾਰਧਾਰਾ ਨਾਲ ਲੋਕ ਅਦਾਲਤ ਵਿੱਚ ਆਉਣ ਤਾਂ ਜੋ ਧਿਰਾਂ ਨੂੰ ਇਸ ਦਾ ਜਿਆਦਾ ਤੋਂ ਜਿਆਦਾ ਲਾਭ ਹੋ ਸਕੇ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੋਵੇ, ਤਾਂ ਉਹ ਸਬੰਧਤ ਮਾਨਯੋਗ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਗੱਲਬਾਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚਿੰਤਾਪੂਰਨੀ ਸੁਸਾਇਟੀ ਵੱਲੋਂ ਅੱਜ ਦੀ ਲੋਕ ਅਦਾਲਤ ਵਾਸਤੇ ਆਮ ਲੋਕਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਜਰੂਰਤਮੰਦ ਲੋਕਾਂ ਅਤੇ ਅਦਾਲਤ ਵਿੱਚ ਆਏ ਫਰਿਆਦੀਆਂ ਨੂੰ ਲੰਗਰ ਛਕਾਇਆ ਗਿਆ ਅਤੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਮਾਨਯੋਗ ਜੱਜ ਸਾਹਿਬ ਵੱਲੋਂ ਪ੍ਰੈੱਸ ਮੀਡੀਆ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਡੇ ਯਤਨਾਂ ਸਦਕਾ ਹੀ ਆਮ ਲੋਕਾਂ ਦਾ ਲੋਕ ਅਦਾਲਤ ਵਿੱਚ ਵਿਸਵਾਸ ਪੈਦਾ ਹੁੰਦਾ ਹੈ ਅਤੇ ਉਹਨਾਂ ਵਿੱਚ ਵੱਧ ਤੋਂ ਵੱਧ ਰਾਜੀਨਾਮਾ ਕਰਨ ਲਈ ਉਤਸਾਹ ਪੈਦਾ ਹੁੰਦਾ ਹੈ।
