PM ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਅਰਜ਼ੀ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

54

ਸ੍ਰੀ ਮੁਕਤਸਰ ਸਾਹਿਬ, 04 ਜੂਨ 2025 Aj Di Awaaj

ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਰਤਨਦੀਪ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਹ ਅਵਾਰਡ ਉਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ਤੇ ਪ੍ਰਭਾਵ ਪਾਇਆ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਬੱਚਾ, ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ ਅਵਾਰਡ ਲਈ ਯੋਗ ਹੈ। ਇਸ ਲਈ ਬੱਚੇ ਨੂੰ ਨਾਮਜ਼ਦ ਕਰਨ ਲਈ ਔਨਲਾਈਨ ਪੋਰਟਲ https://awards.gov.in  ਤੇ ਅਪਲਾਈ ਮਿਤੀ 31 ਜੁਲਾਈ 2025 ਤੱਕ ਕੀਤਾ ਜਾ ਸਕਦਾ ਹੈ।