ਅਗਨੀਵੀਰ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਨੌਜਵਾਨ ਸੀ-ਪਾਈਟ ਕੈਂਪ ਬੋੜਾਵਾਲ ਸੰਪਰਕ ਕਰਨ

107

ਬਰਨਾਲਾ, 6 ਜੂਨ 2025 AJ DI Awaaj
Punjab Desk : ਸਿਖਲਾਈ ਅਧਿਕਾਰੀ ਸੀ-ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਲਿਖਤੀ ਪੇਪਰ 30 ਜੂਨ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਜਿਸ ਕਰਕੇ ਜ਼ਿਲ੍ਹਾ ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਤਿਆਰੀ ਦਾ ਆਖਰੀ ਬੈਚ ਸ਼ੁਰੂ ਕਰ ਦਿੱਤਾ ਗਿਆ ਹੈ ।
ਉਹਨਾਂ ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ । ਉਨ੍ਹਾਂ ਕਿਹਾ ਕਿ ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਮਿਤੀ 6 ਜੂਨ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ‘ਤੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ ਵਿਖੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਜਾਤੀ ਸਰਟੀਫਿਕੇਟ ਅਤੇ ਰੈਜ਼ੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ ਦਸਤਾਵੇਜ਼ ਸਮੇਤ ਨਿੱਜੀ ਤੌਰ ‘ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 98148-50214, 90563-35220  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।