ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ

29

ਅੰਮ੍ਰਿਤਸਰ, 1 ਜਨਵਰੀ 2025 Aj di Awaaj

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਿਹਤ ਸੁਵਿਧਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖਾਸ ਤੌਰ ਤੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸੁਵਿਧਾਵਾਂ ਹਾਸਿਲ ਕਰਨ ਲਈ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਿਹਤ ਵਿਭਾਗ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡ ਪੱਧਰ ਤੱਕ ਆਪਣੀ ਪਹੁੰਚ ਨੂੰ ਯਕੀਨੀ ਬਣਾ ਕੇ ਸਿਹਤ ਸੁਵਿਧਾਵਾਂ ਦਿੱਤੀਆਂ ਜਾਣ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਲੋਕਾਂ ਦੀ ਸਕਰੀਨਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜ ਪੈਣ ਤੇ ਸਵੈ ਭਾਵ ਨਾਲ ਕੰਮ ਕਰਨ ਵਾਲੇ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆਂ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ 15 ਅਗਸਤ 2022 ਤੋਂ ਨਵੰਬਰ 2024 ਤੱਕ 2426783 ਲੋਕਾਂ ਨੇ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾਇਆ ਹੈ ਅਤੇ 403129 ਲੋਕਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਅਪ੍ਰੈਲ 2024 ਤੋਂ ਨਵੰਬਰ 2024 ਤੱਕ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ 2017 ਚਾਲਾਨ ਕੱਟ ਕੇ 57730/- ਰੁਪਏ ਜੁਰਮਾਨਾ ਲਗਾਇਆ ਗਿਆ ਹੈ ਅਤੇ ਜਿਲ੍ਹੇ ਦੇ 7 ਪਿੰਡਾਂ ਨੂੰ ਤੰਬਾਕੂ ਮੁਕਤ ਕੀਤਾ ਗਿਆ ਹੈ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਸਿਹਤ ਵਿਭਾਗ ਦੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕੁੱਲ ਸ਼ਹਿਰੀ ਆਬਾਦੀ 1318520 ਅਤੇ ਪੇਂਡੂ ਆਬਾਦੀ 1406113 ਹੈਜਿਨ੍ਹਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 7 ਹੈਲਥ ਬਲਾਕ, 1 ਜਿਲ੍ਹਾ ਹਸਪਤਾਲ, 2 ਮੈਡੀਕਲ ਕਾਲਜ, 2 ਸਬ-ਡਵੀਜਨਲ ਹਸਪਤਾਲ, 8 ਸੀ.ਐਚ.ਸੀ., 16 ਅਰਬਨ ਪੀ.ਐਚ.ਸੀ., 28 ਪੀ.ਐਚ.ਸੀਜ਼, 819 ਵਿਲੇਜ਼ ਹੈਲਥ ਐਂਡ ਸੈਨੀਟੇਸ਼ਨ ਕਮੇਟੀਆਂ, 1139 ਆਸ਼ਾ ਵਰਕਰ ਪੇਂਡੂ ਖੇਤਰ ਵਿੱਚ ਅਤੇ 382 ਆਸ਼ਾ ਵਰਕਰ ਸ਼ਹਿਰੀ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਜਾਂਦੀ ਜਨਨੀ ਸੁਰਖਿਆ ਯੋਜਨਾ ਅਧੀਨ ਗਰਭਵਤੀ ਔਰਤਾਂ ਦੀ ਭਲਾਈ ਲਈ ਬਹੁਤ ਹੀ ਮਹੱਤਵਪੂਰਨ ਯੋਜਨਾ ਹੈ। ਇਸ ਸਕੀਮ ਅਧੀਨ ਗਰੀਬੀ ਰੇਖਾਂ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ ਸਰਕਾਰੀ ਹਸਪਤਾਲ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਪੇਂਡੂ ਖੇਤਰ ਵਿੱਚ ਡਲੀਵਰੀ ਕਰਵਾਉਣ ਦੇ 700/- ਰੁਪਏ ਅਤੇ ਸ਼ਹਿਰੀ ਔਰਤਾਂ ਨੂੰ 600/- ਰੁਪਏ ਦਿੱਤੇ ਜਾਂਦੇ ਹਨ।  ਉਨਾਂ ਦੱਸਿਆ ਕਿ ਇਸੇ ਤਰ੍ਹਾਂ ਰਾਸ਼ਟਰੀ ਬਾਲ ਸਵਾਸਥਯ ਕਾਰਿਆਕ੍ਰਮ ਅਧੀਨ ਸਕੂਲਾਂ ਵਿੱਚ ਇਕ ਵਾਰ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦੋ ਵਾਰ ਚੈਕਅਪ ਕੀਤਾ ਜਾਂਦਾ ਹੈ ਅਤੇ ਇਸ ਸਕੀਮ ਅਧੀਨ ਸਾਲ 2024-25 ਅਧੀਨ 888 ਸਕੂਲਾਂ ਵਿੱਚ ਡਾਕਟਰਾਂ ਵਲੋਂ ਵਿਜਿਟ ਕਰਕੇ 108614 ਵਿਦਿਆਰਥੀਆਂ ਦਾ ਚੈਕਅਪ ਕੀਤਾ ਗਿਆ ਹੈ। 

ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਕੈਂਸਰ ਪੀੜ੍ਹਤ ਮਰੀਜਾਂ ਦੇ ਲਈ 1.50 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਸਬੰਧਤ ਸਰਕਾਰੀ ਹਸਪਤਾਲ/ਮਾਨਤਾ ਪ੍ਰਾਪਤ ਹਸਪਤਾਲ ਨੂੰ ਦਿੱਤੀ ਜਾਂਦੀ ਹੈ ਅਤੇ ਜਿਲ੍ਹੇ ਵਿੱਚ ਜਨਵਰੀ 2024 ਤੋਂ ਨਵੰਬਰ 2024 ਤੱਕ 150 ਮਰੀਜਾਂ ਨੇ ਇਸ ਸਕੀਮ ਦਾ ਲਾਭ ਪ੍ਰਾਪਤ ਕੀਤਾ ਹੈ। 

ਮੀਟਿੰਗ ਦੌਰਾਨ ਡਾ. ਗੁਰਮੀਤ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸੀ। ਜਿਸ ਤਹਿਤ 11 ਸਰਕਾਰੀ ਹਸਪਤਾਲ ਅਤੇ 77 ਪ੍ਰਾਈਵੇਟ ਹਸਪਤਾਲ ਜਿਲ੍ਹੇ ਵਿੱਚ ਇੰਪੈਨਲਡ ਹਨ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ 2019 ਤੋਂ ਲੈ ਕੇ ਨਵੰਬਰ 2024 ਤੱਕ 135089 ਮਰੀਜਾਂ ਨੂੰ 182,80,20,802/-ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 619650 ਰਾਸ਼ਨ ਕਾਰਡ ਹੋਲਡਰ, 35097 ਕਿਸਾਨ, 1352 ਉਸਾਰੀ ਕਾਮੇ, 165 ਛੋਟੇ ਵਪਾਰੀ, 184 ਪੱਤਰਕਾਰ ਅਤੇ 54305 ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰ ਦਰਜ਼ ਹਨ।

ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰਜਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਰਤੀ ਧਵਨਜਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਨੀਲਮ ਭਗਤਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਰਜਿੰਦਰਪਾਲਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘਜਿਲ੍ਹਾ ਟੀ ਬੀ ਅਫ਼ਸਰ ਡਾ. ਵਿਜੈਡਿਪਟੀ ਮਾਸ ਮੀਡੀਆ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਡਾਕਟਰ ਹਾਜ਼ਰ ਸਨ।