ਬਟਾਲਾ ਪੁਲਿਸ ਵਲੋਂ ਨਸ਼ਿਆਂ ਤਹਿਤ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

29

ਬਟਾਲਾ, 18 ਜੂਨ 2025 Aj Di Awaaj

Punjab Desk : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ  ਡੀ.ਐਸ.ਪੀ ਸਿਟੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਸੁਖਜਿੰਦਰ ਸਿੰਘ, ਐਸ.ਐਚ.ਓ ਥਾਣਾ ਸਿਟੀ ਬਟਾਲਾ ਵੱਲੋ ਕਾਰਵਾਈ ਕਰਦੇ ਹੋਏ ਦੌਰਾਨੇ ਗਸ਼ਤ ਐਸ.ਆਈ ਪਲਵਿੰਦਰ ਸਿੰਘ ਥeਣਾ ਸਿਟੀ ਬਟਾਲਾ ਵੱਲੋ ਸਮੇਤ ਪੁਲਿਸ ਪਾਰਟੀ ਦੋਸ਼ੀ ਰੋਹਿਤ ਕੁਮਾਰ ਪੁੱਤਰ ਸੁਖਵਿੰਦਰ ਵਾਸੀ ਮਲਾਵੇ ਦੀ ਕੋਠੀ ਬਟਾਲਾ ਨੂੰ ਕਾਬੂ ਕਰਕੇ ਉਸ ਪਾਸੋ 105 ਨਸ਼ੀਲੀਆ ਗੋਲੀਆ ਸਮੇਤ 1200/- ਰੁਪਏ ਡਰੱਗ ਮੰਨੀ ਬ੍ਰਾਮਦ ਕਰਕੇ ਮੁਕੱਦਮਾ ਨੰਬਰ 113 ਮਿਤੀ 17-06-2025 ਜੁਰਮ 22/271-61-85 ਐਨ.ਡੀ.ਪੀ.ਐਸ/ ਐਕਟ ਤਹਿਤ ਥਾਣਾ ਸਿਟੀ ਬਟਾਲਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਐਸ.ਆਈ ਸੁਖਜਿੰਦਰ ਸਿੰਘ, ਐਸ.ਐਚ.ਓ ਥਾਣਾ ਸਿਟੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਆਪਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਬਟਾਲਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਤਿ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨਾਂ ਵਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ਹੈ ਉਸਦੇ ਨਾਲ-ਨਾਲ ਬਟਾਲਾ ਪੁਲਿਸ ਵਲੋਂ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਉਨਾਂ ਨੂੰ ਨਸ਼ਾ ਛਡਾਓ ਕੇਂਦਰਾਂ ਵਿਚ ਭੇਜਿਆ ਗਿਆ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।