ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

48

ਬਰਨਾਲਾ, 26 ਜੂਨ 2025 AJ DI Awaaj

Punjab Desk : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਕੋਈ ਵੀ ਬਰਨਾਲੇ ਜ਼ਿਲ੍ਹੇ ਨਾਲ ਸਬੰਧਤ ਪ੍ਰਾਰਥੀ ਜਿਸ ਨੇ ਗ੍ਰੈਜੂਏਸ਼ਨ ਕੀਤੀ ਹੋਵੇ ਜਾਂ ਗ੍ਰੈਜੂਏਸ਼ਨ ਦੇ ਅੰਤਿਮ ਸਾਲ ਵਿੱਚ ਹੋਵੇ, ਉਹ ਇਹ ਕੋਚਿੰਗ ਕਲਾਸ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜ਼ਿਲ ਬਰਨਾਲਾ ਵਿਖੇ ਆ ਕੇ ਜੁਆਇਨ ਕਰ ਸਕਦਾ ਹੈ।
ਇਨ੍ਹਾਂ ਕਲਾਸਾਂ ਵਿਚ ਮਿਤੀ 23 ਜੂਨ ਤੋਂ ਐੱਸਐੱਸਸੀ ਸੀਜੀਐਲ  ਦੀ ਕਲਾਸ ਸ਼ੁਰੂ ਹੋ ਚੁੱਕੀ ਹੈ। ਪ੍ਰਾਰਥੀਆਂ ਨੂੰ ਰਿਟਾਇਰਡ ਪ੍ਰਿੰਸੀਪਲ ਰਾਕੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ (ਸਟੇਟ ਐਵਾਰਡ ਨਾਲ ਸਨਮਾਨਿਤ) ਵਲੋਂ ਕੋਚਿੰਗ ਦਿੱਤੀ ਜਾ ਰਹੀ ਹੈ।
ਵਧੇਰੇ ਜਾਣਕਾਰੀ ਲਈ ਦਫਤਰ ਦੇ ਮੋਬਾਇਲ ਨੰਬਰ 94170—39072 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਲੱਗਣ ਵਾਲੇ ਪਲੇਸਮੈਂਟ ਕੈਂਪ ਅਤੇ ਹੋਰ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਅਤੇ ਇੰਸਟਾਗ੍ਰਾਮ ਪੇਜ DBEE BARNALA ਨੂੰ ਫਾਲੋਅ ਕੀਤਾ ਜਾਵੇ।