ਵਿਧਾਇਕ ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ

46
ਫਿਰੋਜ਼ਪੁਰ, 4 ਜੂਲਾਈ 2025 AJ DI Awaaj
Punjab Desk : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ’ਚ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਹੇਠ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਵੱਲੋਂ ਵੱਖ-ਵੱਖ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਸੁਣੇਹਾ ਦਿੰਦਿਆ ਇਸ ਮੁਹਿੰਮ ਨੂੰ ਲੋਕ ਲਹਿਰ ਬਨਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਏ ਕਬਾੜ ਵਿੱਚ ਅਤੇ ਆਲੇ ਦੁਆਲੇ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਤੇ ਕਬਾੜ ਵਿੱਚ ਜਮ੍ਹਾਂ ਪਾਣੀ ਨੂੰ ਹਰ ਹਾਲਤ ਵਿੱਚ ਸਾਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਰ ਵਿੱਚ ਚੱਲ ਰਹੇ ਕੂਲਰਾਂ ਅਤੇ ਫਰਿੱਜ ਦੇ ਪਿੱਛੇ ਲੱਗੀਆਂ ਟਰੇਆਂ ਨੂੰ ਹਰ ਸ਼ੁੱਕਰਵਾਰ ਖਾਲੀ ਕਰਕੇ ਸਾਫ ਕੀਤਾ ਜਾਵੇ। ਆਪਾਂ ਸਾਰੇ ਰਲ੍ਹ ਮਿੱਲ ਕੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਡੇਂਗੂ ਬਿਮਾਰੀ ਤੋਂ ਬਚਾਓ ਕਰ ਸਕਦੇ ਹਾਂ।
                ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ  ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਤੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਨ੍ਹਾ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਦੇ ਤੌਰ ’ਤੇ ਮਨਾਇਆ ਜਾਵੇ ਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ।
           ਇਸ ਮੌਕੇ ਸਿਹਤ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਵੀਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮੁੱਫਤ ਇਲਾਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।