ਬਰਨਾਲਾ, 4 ਜੁਲਾਈ 2025 Aj Di Awaaj
Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ ਦਿਵਿਆਂਗਜਨ ਵਿਅਕਤੀਆਂ ਨੂੰ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਇਸ ਦੇ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਨੈਸ਼ਨਲ ਅਵਾਰਡ 2025 ਦੀਆਂ ਅਰਜ਼ੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ (www.depwd.gov.in) ਅਤੇ (www.awards.gov.in) ਉੱਤੇ ਉਪਲਬਧ ਹੈ ਅਤੇ ਨੈਸ਼ਨਲ ਅਵਾਰਡ ਦੀਆਂ ਅਰਜ਼ੀਆਂ ਕੇਵਲ ਆਨਲਾਈਨ ਭਰਨ ਦੀ ਆਖਰੀ ਮਿਤੀ 15 ਜੁਲਾਈ 2025 ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ‘ਤੇ Rashtriya Puraskar Portal (www.awards.gov.in) ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
