ਅੰਮ੍ਰਿਤਸਰ – 15 July 2025 Aj DI Awaaj
Punjab Desk : ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਧ*ਮਾ*ਕਾ ਕਰਣ ਦੀ ਧਮ*ਕੀ ਮਿਲਣ ਨਾਲ ਸਥਾਨਕ ਪ੍ਰਸ਼ਾਸਨ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, SGPC ਨੂੰ ਇਕ ਈਮੇਲ ਰਾਹੀਂ ਧਮਕੀ ਦਿੱਤੀ ਗਈ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ R*D*X ਨਾਲ ਉਡਾਇਆ ਜਾਵੇਗਾ।
ਇਸ ਸੰਬੰਧੀ SGPC ਵੱਲੋਂ ਤੁਰੰਤ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ F*I*R ਦਰਜ ਕਰ ਲਈ ਗਈ ਹੈ ਅਤੇ ਸਾਈਬਰ ਸੈੱਲ ਸਹਿਤ ਹੋਰ ਵਿਸ਼ੇਸ਼ ਟੀਮਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਮਿਸ਼ਨਰ ਨੇ ਲੋਕਾਂ ਨੂੰ ਸੰਤੁਲਿਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਪੈਨਿਕ ਵਾਲੀ ਗੱਲ ਨਹੀਂ ਹੈ, ਪਰ ਸੁਰੱਖਿਆ ਦੇ ਲਹਾਜ਼ ਨਾਲ ਹਰ ਸੰਭਾਵਿਤ ਕੋਣ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਧਮਕੀ ਦੇਣ ਵਾਲੇ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਘਟਨਾ ਨੇ SGPC ਅਤੇ ਸਥਾਨਕ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। SGPC ਵੱਲੋਂ ਲੰਗਰ ਹਾਲ ਅਤੇ ਹੋਰ ਅਹਿਮ ਥਾਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ।
ਸੁਰੱਖਿਆ ਏਜੰਸੀਆਂ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਦੇ ਚੁਸਤ ਜਾਅਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਆਉਣ ਵਾਲੇ ਵਿਅਕਤੀ ਤੇ ਨਜ਼ਰ ਰਖੀ ਜਾ ਰਹੀ ਹੈ।
