ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

10

ਫਾਜਿਲਕਾ 18 ਜੁਲਾਈ 2025 Aj Di Awaaj

Punjab Desk : ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਪ੍ਰਧਾਨਗੀ ਹੇਠ ਬੈਠਕ ਹੋਈ । ਬੈਠਕ ਦੌਰਾਨ ਉਹਨਾਂ ਨੇ ਦੱਸਿਆ ਕਿ ਇਹ ਸਮਾਗਮ ਕੌਮੀ ਜਜ਼ਬੇ ਅਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਅਤੇ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ।
ਉਹਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਦੇ ਸਾਰੇ ਇੰਤਜ਼ਾਮ ਕੀਤੇ ਜਾਣਗੇ। ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮ ਦੀ ਤਾਇਨਾਤੀ ਕੀਤੀ ਜਾਵੇਗੀ। ਉਨਾਂ ਨੇ ਨਗਰ ਕੌਂਸਲ ਨੂੰ ਸਾਫ ਸਫਾਈ, ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ । ਉਨਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ। ਇਸ ਲਈ ਵੱਖਰੇ ਤੌਰ ਤੇ ਇੱਕ ਕਮੇਟੀ ਬਣਾਈ ਗਈ ਹੈ ਇਸ ਤੋਂ ਬਿਨਾਂ ਪੀਣ ਦੇ ਪਾਣੀ ਅਤੇ ਹੋਰ ਸਾਰੇ ਪ੍ਰਬੰਧ ਕਰਨ ਲਈ ਵੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ ਗਈਆਂ ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ  ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਐਸਡੀਐਮ ਵੀਰ ਪਾਲ ਕੌਰ ਅਤੇ ਕੰਵਰਜੀਤ ਸਿੰਘ ਮਾਨ, ਜਿਲ੍ਹਾ ਸਿੱਖਿਆ ਅਫਸਰ ਅਜੇ ਸ਼ਰਮਾ ਅਤੇ ਸਤੀਸ਼ ਕੁਮਾਰ, ਕਾਰਜ ਸਾਧਕ ਅਫਸਰ ਨਗਰ ਕੌਂਸਲ ਗੁਰਦਾਸ  ਸਿੰਘ ਵੀ ਹਾਜ਼ਰ ਸਨ।