ਅੰਮ੍ਰਿਤਸਰ: ਜੰਡਿਆਲਾ ‘ਚ ਵਕੀਲ ‘ਤੇ ਤਾਬੜਤੋੜ ਗੋ*ਲੀਆਂ, ਹਸਪਤਾਲ ‘ਚ ਦਾਖਲ

28

ਅੰਮ੍ਰਿਤਸਰ 21 July 2025 AJ DI Awaaj

Punjab Desk : ਜ਼ਿਲ੍ਹੇ ‘ਚ ਗੋ*ਲੀਆਂ ਚੱਲਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਵਾਕਿਆ ਜੰਡਿਆਲਾ ਗੁਰੂ ਇਲਾਕੇ ‘ਚ ਵਾਪਰਿਆ, ਜਿੱਥੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਵਕੀਲ ਉੱਤੇ ਅਚਾਨਕ ਫਾ*ਇਰਿੰ*ਗ ਕਰ ਦਿੱਤੀ।

ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਵਕੀਲ ਲਖਵਿੰਦਰ ਸਿੰਘ ਉੱਤੇ ਪੰਜ ਤੋਂ ਸੱਤ ਗੋ*ਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਦੋ ਗੋ*ਲੀਆਂ ਉਨ੍ਹਾਂ ਨੂੰ ਲੱਗੀਆਂ। ਗੰ*ਭੀਰ ਰੂਪ ਵਿੱਚ ਜ*ਖ਼ਮੀ ਵਕੀਲ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਡੀਐਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਵਕੀਲ ਲਖਵਿੰਦਰ ਸਿੰਘ ਆਪਣੀ ਕਾਰ ਰਾਹੀਂ ਅੰਮ੍ਰਿਤਸਰ ਕੋਰਟ ਜਾ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਉੱਤੇ ਗੋ*ਲੀਆਂ ਚਲਾਈਆਂ। ਮੌਕੇ ਤੋਂ ਪੰਜ ਗੋ*ਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼*ਤਾਰੀ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਵਕੀਲ ਦੇ ਹੋਸ਼ ’ਚ ਆਉਣ ’ਤੇ ਉਨ੍ਹਾਂ ਦੇ ਬਿਆਨ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।