ਫਾਜ਼ਿਲਕਾ 23 ਜੁਲਾਈ 2025 AJ DI Awaaj
Punjab Desk : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਚਾਣਕੀਆ ਰੋਡ ਮੁਹੱਲੇ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਦੇ ਇੱਕ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ । ਇਸ ਪ੍ਰੋਜੈਕਟ ਤਹਿਤ ਮਹੱਲੇ ਵਿੱਚ ਲਗਭਗ ਦੋ ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ ਅਤੇ ਘਰਾਂ ਨੂੰ ਕਨੈਕਸ਼ਨ ਦਿੱਤੇ ਜਾਣਗੇ। ਇਸ ਪ੍ਰੋਜੈਕਟ ਤੇ 40 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਸੁਥਰਾ ਪੀਣ ਦਾ ਪਾਣੀ ਉਪਲਬਧ ਕਰਵਾਉਣ ਦੇ ਆਪਣੇ ਸੰਕਲਪ ਦੇ ਤਹਿਤ ਸ਼ਹਿਰ ਵਿੱਚ 7 ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵੀਆਂ ਪਾਈਪ ਲਾਈਨਾਂ ਵਿਛਾ ਰਹੀ ਹੈ ।ਉਹਨਾਂ ਨੇ ਆਖਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਸਾਰੇ ਮੁਹੱਲਿਆਂ ਖਾਸ ਕਰਕੇ ਉਹਨਾਂ ਮੁਹੱਲਿਆਂ ਵਿੱਚ ਜਿੱਥੇ ਪਹਿਲਾਂ ਪੀਣ ਦੇ ਪਾਣੀ ਦੀ ਪਾਈਪਲਾਈਨ ਨਹੀਂ ਪਈ ਸੀ ਵਿਖੇ ਘਰ ਘਰ ਪਾਣੀ ਪਹੁੰਚੇਗਾ । ਉਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪੀਣ ਦੇ ਪਾਣੀ ਦੇ ਕਨੈਕਸ਼ਨ ਵੀ ਘਰਾਂ ਨੂੰ ਸਰਕਾਰ ਵੱਲੋਂ ਮੁਫਤ ਦਿੱਤੇ ਜਾਣਗੇ।
