ਹੁਸ਼ਿਆਰਪੁਰ, 23 ਜੁਲਾਈ 2025 AJ DI Awaaj
Punjab Desk : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਪੋਰਟਲ ਰਾਹੀ ਰਜਿਸਟਰੇਸ਼ਨ ਦੀ ਮਿਤੀ 31 ਜੁਲਾਈ ਤੋਂ ਵਧਾ ਕੇ 15 ਅਗਸਤ 2025 ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਨੇ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਹ ਅਸਧਾਰਨ ਬੱਚੇ, ਜਿਨਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨੋਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮੱਲਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ, ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਪੰਜ ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਹੋਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) ਦੀ ਵੈਬਸਾਈਟ ‘ਤੇ ਹੁਣ 15 ਅਗਸਤ 2025 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।














