ਵਿਧਾਇਕ ਸ਼ੈਰੀ ਕਲਸੀ ਵੱਲੋਂ ਵਾਰਡ 24 ਸ਼ਹਾਬਪੁਰਾ ‘ਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ

6

ਬਟਾਲਾ, 23 ਜੁਲਾਈ 2025 AJ DI Awaaj

Punjab Desk :  ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ BD ਸ਼ਹਾਬਪੁਰਾ ਵਿਖੇ ਨਵੀਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਪਿਆ, ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਰੁਣ ਕੁਮਾਰ ਸਮੇਤ ਵਾਰਡ ਵਾਸੀ ਮੋਜੂਦ ਸਨ।