ਤਰਨ ਤਾਰਨ, 28 ਜੁਲਾਈ 2025 AJ DI Awaaj
Punjab Desk : ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ ਦੇ ਸਾਰੇ ਆਮ ਆਦਮੀ ਕਲੀਨਿਕਾਂ ‘ਤੇ ਐਂਟੀ ਰੇਬੀਜ਼ (ਹਲਕਾਅ) ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ।
ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੇ ਆਮ ਆਦਮੀ ਕਲੀਨਿਕਾਂ ਉੱਤੇ ਐਂਟੀ ਰੇਬੀਜ਼ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਐਂਟੀ ਦੇ ਵਿੱਚ ਟੀਕਾਕਰਨ ਜ਼ਿਲਾ ਹਸਪਤਾਲ ਤੋਂ ਇਲਾਵਾ ਸੀਐਚਸੀ ਪੱਧਰ ‘ਤੇ ਲਗਾਇਆ ਜਾਂਦਾ ਸੀ ਪਰ ਹੁਣ ਨਾਗਰਿਕਾਂ ਨੂੰ ਇਹ ਸਹੂਲਤ ਆਪਣੇ ਘਰਾਂ ਦੇ ਨਜ਼ਦੀਕ ਬਣੇ ਆਮ ਆਦਮੀ ਕਲੀਨਿਕਾਂ ਉੱਤੇ ਵੀ ਪ੍ਰਾਪਤ ਹੋਵੇਗੀ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਜਾਨਵਰ ਵੱਲੋਂ ਕੱਟਿਆ ਜਾਂਦਾ ਹੈ ਤਾਂ ਉਹ ਤੁਰੰਤ ਆਮ ਆਦਮੀ ਕਲੀਨਿਕ ਉੱਤੇ ਜਾ ਕੇ ਆਪਣਾ ਨਿਰੀਖਣ ਕਰਵਾ ਕੇ ਆਪਣਾ ਟੀਕਾਕਰਨ ਕਰਵਾ ਸਕਦਾ ਹੈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਮ ਆਦਮੀ ਕਲਿਨਿਕਾਂ ‘ਤੇ ਹੁਣ ਕੁੱਲ 47 ਮੈਡੀਕਲ ਟੈਸਟ ਅਤੇ 112 ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆਂ ਕਰਵਾਈਆਂ ਜਾਂ ਰਹੀਆਂ ਹਨ।
ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ, ਡਾ. ਰੂਪਮ ਚੌਧਰੀ ਨੇ ਕਿਹਾ ਕਿ ਆਮ ਆਦਮੀ ਕਲਿਨਿਕਾਂ ‘ਤੇ ਐਂਟੀ ਰੇਬੀਜ਼ ਦੇ ਟੀਕਾਕਰਨ ਸਬੰਧੀ ਮੈਡੀਕਲ ਅਫਸਰਾਂ ਦੀ ਬੀਤੇ ਦਿਨੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਸੀ।
ਉਹਨਾਂ ਦੱਸਿਆ ਕਿ ਰੇਬੀਜ ਟੀਕਾ ਕਰਨ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿਖੇ ਗੈਰ ਸੰਚਾਰੀ ਰੋਗਾਂ ਦੇ ਇਲਾਜ ਅਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
