ਪਿੰਡ ਭਾਈ ਦੇਸਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਲੀਗਲ ਅਵੇਅਰਨੈਸ ਵਰਕਸ਼ਾਪ ਕਰਵਾਈ

177

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਮਾਨਸਾ, 02 ਜਨਵਰੀ : Aj Di Awaaj
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੈਡਮ ਰਤਿੰਦਰਪਾਲ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਹਰਜਿੰਦਰ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਮਾਨਸਾ ਦੀ ਦੇਖ-ਰੇਖ ਹੇਠ ਪਿੰਡ ਭਾਈ ਦੇਸਾ ਵਿਖੇ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਤਹਿਤ ਬਲਾਕ ਪੱਧਰ ’ਤੇ ਲੀਗਲ ਅਵੇਅਰਨੈਸ ਵਰਕਸ਼ਾਪ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਪਿੰਡ ਦੀ ਗ੍ਰਾਮ ਪੰਚਾਇਤ, ਆਮ ਲੋਕ, ਆਂਗਣਵਾੜੀ ਵਰਕਰ , ਹੈਲਪਰ, ਬੱਚੇ ਤੇ ਔਰਤਾਂ ਸ਼ਾਮਲ ਹੋਈਆਂ। ਵਰਕਸ਼ਾਪ ਵਿੱਚ ਪੁਲਿਸ ਵਿਭਾਗ ਤੋਂ ਮਹਿਲਾ ਕਾਂਸਟੇਬਲ ਸੁਖਪਿੰਦਰ ਕੌਰ ਅਤੇ ਸਿਹਤ ਵਿਭਾਗ ਤੋਂ ਸ੍ਰੀ ਕੇਵਲ ਸਿੰਘ ਬੀ.ਈ.ਈ. ਸ਼ਾਮਿਲ ਹੋਏ। ਇਸ ਮੌਕੇ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਕੁਰੀਤੀਆਂ ਜਿਵੇਂ ਕਿ ਭਰੂਣ ਹੱਤਿਆ, ਬਾਲ ਵਿਆਹ, ਦਹੇਜ ਪ੍ਰਥਾ ਆਦਿ ਤੋਂ ਬਚਾਓ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਵਰਕਸ਼ਾਪ ਦੌਰਾਨ ਬੱਚੀਆਂ ਦਾ ਕਾਪੀਆਂ ਅਤੇ ਪੈੱਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਸੋਮਾ ਬਾਈ ਸੁਪਰਵਾਈਜ਼ਰ ਮੌਜੂਦ ਸਨ।