ਅੰਮ੍ਰਿਤਪਾਲ ਦੀ ਪਾਰਟੀ ਨੇ ‘AKF Association’ ਨਾਲ ਲਿੰਕ ਤੋਂ ਕੀਤਾ ਇਨਕਾਰ

4

ਮੋਹਾਲੀ:31 July 2025 AJ DI Awaaj

Punjab Desk : ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਇੱਕ ਮਹੱਤਵਪੂਰਨ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕੈਨੇਡਾ ਵਿੱਚ ਰਜਿਸਟਰ ਕੀਤੀ ਗਈ ਨਵੀਂ ਜਥੇਬੰਦੀ ‘AKF International Association’ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਦਾਅਵਾ ਕੀਤਾ ਗਿਆ ਕਿ ਇਸ ਜਥੇਬੰਦੀ ਦੇ ਅਧਾਰ ‘ਤੇ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਉੱਤੇ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਾਗੂ ਕੀਤਾ ਹੈ।

ਪਾਰਟੀ ਦੇ ਅਹੁਦੇਦਾਰਾਂ ਨੇ ਇਸਨੂੰ ਸਰਕਾਰ ਵੱਲੋਂ ਰਚੀ ਇੱਕ ਸਾਜ਼ਿਸ਼ ਕਰਾਰ ਦਿੱਤਾ ਹੈ, ਜਿਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਲੰਬੇ ਸਮੇਂ ਲਈ ਕੈਦ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘AKF International Association’ ਉਨ੍ਹਾਂ ਦੀ ਜਾਣਕਾਰੀ ਜਾਂ ਮਨਜ਼ੂਰੀ ਤੋਂ ਬਿਨਾਂ ਬਣਾਈ ਗਈ ਹੈ ਅਤੇ ਇਸ ਦੇ ਨਾਲ ਅੰਮ੍ਰਿਤਪਾਲ ਸਿੰਘ ਦਾ ਕੋਈ  ਸੰਬੰਧ ਨਹੀਂ।

ਪਾਰਟੀ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਅਤੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਨੀਤੀ ਤੋਂ ਹਟੇ। ਸਪੱਸ਼ਟੀਕਰਨ ਰਾਹੀਂ ਪਾਰਟੀ ਨੇ ਆਪਣਾ ਪੱਖ ਰੱਖਦਿਆਂ ਸਾਫ਼ ਕੀਤਾ ਕਿ ਉਹ ਕਿਸੇ ਵੀ ਵਿਦੇਸ਼ੀ ਜਥੇਬੰਦੀ ਨਾਲ ਨਹੀਂ ਜੁੜੇ ਹੋਏ।