ਅਰਬਨ ਏਰੀਏ ‘ਚ ਸਿਹਤ ਵਿਭਾਗ ਵੱਲੋਂ ਡਰਾਈ ਡੇ ਗਤੀਵਿਧੀਆਂ ਚਲਾਈਆਂ

2

ਤਰਨ ਤਾਰਨ, 02 ਅਗਸਤ 2025 AJ Di Awaaj

Punjab Desk : ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਐਪੀਡਿਮੋਲੋਜਿਸਟ  ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਦੀ ਰਹਿਨੁਮਾਈ ਹੇਠ ਅਤੇ ਜਿਲਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਏ. ਐਮ. ਓ. ਕੰਵਲ ਬਲਰਾਜ ਸਿੰਘ ਅਤੇ ਹੈਲਥ ਸੁਪਰਵਾਈਜਰ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਰਾਈ ਡੇ ਸਬੰਧੀ ਟੀਮਾਂ ਵੱਲੋਂ ਅਰਬਨ ਏਰੀਏ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਅਤੇ ਨੇੜਲੇ ਏਰੀਏ ਵਿੱਚ ਘਰ-ਘਰ ਜਾ ਕੇ ਲੋਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ  ਨੂੰ  ਡੇਗੂ, ਬੁਖਾਰ ਅਤੇ ਇਸ ਦੇ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਗੂ ਬੁਖਾਰ ਏਡੀਜ਼ ਏਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਡੇਂਗੂ ਦਾ ਮੱਛਰ ਸਾਫ ਪਾਣੀ ਵਿਚ ਪਨਪਦਾ ਹੈ, ਇਹ ਦਿਨ ਅਤੇ ਸ਼ਾਮ ਵੇਲੇ ਕੱਟਦਾ ਹੈ।

ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਅਤੇ ਬਾਰਿਸ਼ ਦੇ ਪਾਣੀ ਨੂੰ ਘਰਾਂ ਲਾਗੇ ਖੜਾ ਨਾ ਹੋਣ ਦੇਣ।

ਉਹਨਾਂ ਨੂੰ  ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ, ਛੱਤਾਂ ਅਤੇ ਆਲੇ ਦੁਆਲੇ  ਪਏ ਪੁਰਾਣੇ ਟਾਇਰਾਂ, ਭਾਂਡਿਆਂ, ਟੁੱਟੇ ਗਮਲਿਆਂ, ਟੈਂਕੀਆਂ ਵਿਚ ਬਾਰਿਸ਼ ਦਾ ਪਾਣੀ ਨਾ ਇਕੱਠਾ ਹੋਣ ਲਈ ਪੇ੍ਰਿਤ ਕੀਤਾ। ਲੋਕਾ ਨੂੰ ਦੱਸਿਆ ਕਿ ਡੇਂਗੂ ਦੇ ਮੱਛਰ ਕਾਰਨ ਜਿਥੇ ਬੁਖਾਰ ਹੁੰਦਾ ਹੈ, ਉਥੇ ਸਿਰਦਰਦ, ਮਸੂੜਿਆਂ ਵਿਚੋਂ ਖ਼ੂਨ ਆਉਣਾ, ਮਾਸ-ਪੇਸ਼ੀਆਂ ਵਿਚ ਦਰਦ, ਉਲਟੀਆਂ ਆਉਣਾ ਆਦਿ ਹੋ ਸਕਦੇ ਹਨ।

ਇਸ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਪੂਰੀ ਤਰਾਂ ਕਵਰ ਕਰਕੇ ਰੱਖਣਾ ਚਾਹੀਦਾ ਹੈ।ਰਾਤ ਨੂੰ ਸੋਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਡੇਂਗੂ ਬੁਖਾਰ ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਦਾ ਹੈ। ਕੂਲਰਾਂ, ਫਰਿੱਜਾਂ, ਗਮਲਿਆਂ ਕੰਟੇਨਰਾਂ ਆਦਿ ਵਿੱਚੋ ਲਾਰਵਾ ਚੈਕ ਕੀਤਾ ਗਿਆ। ਮਿਲੇ ਲਾਰਵੇ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਖੜੇ ਪਾਣੀ ਵਿਚ ਟੈਮੀਫੋਸ ਦਵਾਈ ਦੀ ਸਪਰੇਅ ਕਰਵਾਈ ਗਈ।