ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਪੂਰੀ ਤਰ੍ਹਾਂ ਵਚਨਬੱਧ : ਭੁੱਲਰ
ਫ਼ਿਰੋਜ਼ਪੁਰ 03 ਅਗਸਤ, 2025 Aj Di Awaaj
Punjab Desk: ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਂਦੇ ਹੋਏ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਬਣਾਉਣ ਪ੍ਰਤੀ ਵਚਨਬੱਧਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ‘ਚ ਵਿਆਪਕ ਪੱਧਰ ‘ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਰਿਹਾ ਹੈ, ਉਸ ਤੋਂ ਇਹ ਪੂਰੀ ਆਸ ਬੱਝ ਰਹੀ ਹੈ ਕਿ ਨਿਰਧਾਰਤ ਸਮੇਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਅਤੇ ਸਾਡੇ ਨੌਜਵਾਨੀ ਅਤੇ ਭਵਿੱਖ ਨੂੰ ਸਸ਼ਕਤ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਜੇਕਰ ਕਿਸੇ ਨਾਗਰਿਕ ਕੋਲ ਕਿਸੇ ਨਸ਼ਾ ਤਸਕਰ ਬਾਰੇ ਪੁਖਤਾ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਨੂੰ ਇਸ ਬਾਰੇ ਸੂਚਨਾ ਦੇ ਸਕਦਾ ਹੈ ਅਤੇ ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਡਾ. ਅਮਨਦੀਪ ਕੌਰ (ਕੋਆਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਉਨ੍ਹਾਂ ਨੂੰ ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਦੇ ਵਿੱਚ ਜਾਣ ਦਾ ਮੌਕਾ ਮਿਲਦਾ ਹੈ, ਉਥੋਂ ਦੇ ਨੌਜਵਾਨ ਵਰਗ, ਬੱਚੇ ਅਤੇ ਖਾਸ ਕਰਕੇ ਔਰਤਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਹਰ ਕੋਈ ਆਪੋ-ਆਪਣੇ ਢੰਗ-ਤਰੀਕੇ ਨਾਲ ਇਸ ਮੁਹਿੰਮ ਦੇ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਅਤੇ ਲੋਕ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕਰ ਰਹੇ ਹਨ।
ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਈ.ਓ. ਨਗਰ ਕੌਂਸਲ ਪੂਨਮ ਭਟਨਾਗਰ, ਸੈਨੀਟਰੀ ਇੰਸਪੈਕਟਰ ਸੁਖਪਾਲ ਸਿੰਘ ਤੋਂ ਇਲਾਵਾ ਰਜਨੀਸ਼ ਸ਼ਰਮਾ, ਅਮਰਿੰਦਰ ਸਿੰਘ (ਵਾਈਸ ਕੋਆਰਡੀਨੇਟਰ), ਦਲੇਰ ਸਿੰਘ (ਵਾਈਸ ਕੋਆਰਡੀਨੇਟਰ), ਮੇਜਰ ਸਿੰਘ (ਬਲਾਕ ਪ੍ਰਧਾਨ), ਅਮਰੀਕ ਸਿੰਘ (ਬਲਾਕ ਪ੍ਰਧਾਨ), ਸਲਵਿੰਦਰ ਸਿੰਘ (ਐਮ. ਸੀ) ਵਾਰਡ ਨੰ 32, ਨਰਿੰਦਰ ਗਰੋਵਰ, ਗੁਰਜੀਤ ਸਿੰਘ ਚੀਮਾ, ਬਲਰਾਜ ਸਿੰਘ ਕਟੋਰਾ, ਗਗਨ ਕੰਤੋੜ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਨਿੱਕੂ, ਹਰਦੇਵ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।
