ਮੋਹਾਲੀ: 06 Aug 2025 AJ DI Awaaj
Punjab Desk : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਇੰਡਸਟਰੀਅਲ ਏਰੀਆ ਫੇਜ਼-9 ਵਿੱਚ ਅੱਜ ਇੱਕ ਭਿਆਨਕ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਧਮਾਕਾ ਇੱਕ ਫੈਕਟਰੀ ਵਿੱਚ ਹੋਇਆ ਜਿੱਥੇ ਕਈ ਸਿਲੰਡਰ ਫਟੇ ਹਨ।
ਧਮਾਕੇ ਕਾਰਨ ਫਿਲਹਾਲ 2 ਲੋਕਾਂ ਦੀ ਮੌ*ਤ ਦੀ ਪੁਸ਼ਟੀ ਹੋ ਚੁੱਕੀ ਹੈ, ਪਰ ਮੌਕੇ ‘ਤੇ ਮੌਜੂਦ ਹਾਲਾਤਾਂ ਨੂੰ ਵੇਖਦਿਆਂ ਮੌ*ਤਾਂ ਦੀ ਗਿਣਤੀ ਵਧ ਸਕਦੀ ਹੈ। ਧਮਾਕੇ ਵੇਲੇ ਫੈਕਟਰੀ ‘ਚ ਕਈ ਮਜ਼ਦੂਰ ਹਾਜ਼ਰ ਸਨ।
ਬਚਾਅ ਕਾਰਜ ਲਈ ਐਮਰਜੈਂਸੀ ਟੀਮਾਂ ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਾਹਤ ਕਾਰਜ ਜਾਰੀ ਹਨ।
ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਧਮਾਕੇ ਦੇ ਪਿੱਛੇ ਅਸਲ ਕਾਰਨ ਕੀ ਸੀ।
