ਸਿਹਤ ਵਿਭਾਗ ਵਲੋ ਪੇਟ ਦੇ ਕੀੜੇ ਮੁੱਕਤੀ ਦਿਵਸ ਸੰਬਧੀ ਜਾਗਰੂਕਤਾ ਬੈਨਰ ਜਾਰੀ

30
ਫਿਰੋਜ਼ਪੁਰ, 6 ਅਗੱਸਤ 2025 AJ DI Awaaj
Punjab Desk : ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ 7 ਅਗੱਸਤ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਗੋਲੀ ਜਿਲ੍ਹੇ ਭਰ ਦੇ ਬੱਚਿਆਂ ਨੂੰ ਖੁਆਈ ਜਾਵੇਗੀ। ਇਸ ਸੰਬਧੀ ਸਿਵਿਲ ਸਰਜਨ ਡਾ ਰਾਜਵਿੰਦਰ ਕੌਰ ਵਲੋਂ ਜਾਗਰੁਕਤਾ ਬੈਨਰ  ਜਾਰੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲਾ ਟੀਕਾਕਰਨ ਅਫਸਰ ਡਾ ਮੀਨਾਕਸ਼ੀ ਅਬਰੋਲ, ਸਕੂਲ ਹੈਲਥ ਅਫਸਰ ਡਾ ਹਰਪ੍ਰੀਤ ਕੌਰ, ਡਾ ਜਸਲੀਨ ਕੌਰ, ਸੁਪਰਡੈਂਟ ਪਰਮਵੀਰ ਮੋਂਗਾ, ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ, ਜਿਲ੍ਹਾ ਅਕਾਊਂਟ ਅਫ਼ਸਰ ਸੰਜੀਵ ਬਹਿਲ ਹਾਜਰ ਸੀ।
                   ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ 1
ਤੋਂ 19 ਸਾਲ ਦੇ ਬੱਚਿਆਂ ਵਾਲੇ ਲਗਭਗ 854 ਸਕੁਲ, 1187 ਆਂਗਨਵਾੜੀ ਸੈਂਟਰ ਵਿਖੇ 1 ਲੱਖ 47 ਹਜਾਰ 121 ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਦੀ ਸੁਪਰਵੀਜਨ ਅਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਿੱਬੜਨ ਲਈ ਰੈਪਿਡ ਰੇਸਪੋਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ।
                ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ।
          ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਡੀ ਵਾਰਮਿੰਗ ਡੇ’ ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 7 ਅਗੱਸਤ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 14 ਅਗੱਸਤ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।