ਪੰਜਾਬ ਸਰਕਾਰ ਵੱਲੋਂ ਚੇਅਰਮੈਨ ਤੇ ਡਾਇਰੈਕਟਰ ਨਿਯੁਕਤ, ਮੁੱਖ ਮੰਤਰੀ ਵੱਲੋਂ ਸ਼ੁਭਕਾਮਨਾਵਾਂ

25

ਪੰਜਾਬ 08 Aug 2025 Aj DI Awaaj

Punjab Desk : ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਵੱਖ-ਵੱਖ ਵਿਭਾਗਾਂ ਲਈ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਇਹ ਸਾਰੇ ਆਗੂ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਟਵੀਟ ਕਰਕੇ ਲਿਖਿਆ:
“ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ। ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ। ਟੀਮ ਰੰਗਲਾ ਪੰਜਾਬ ਵਿੱਚ ਸਭ ਦਾ ਸਵਾਗਤ ਹੈ।”

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਨਿਯੁਕਤੀਆਂ ਪੰਜਾਬ ਨੂੰ ਇੱਕ ਰੰਗਲਾ, ਤਰੱਕੀਸ਼ੀਲ ਤੇ ਖੁਸ਼ਹਾਲ ਰਾਜ ਬਣਾਉਣ  ਵਿੱਚ ਇਕ ਹੋਰ ਕਦਮ ਸਾਬਤ ਹੋਣਗੀਆਂ।