ਨਸ਼ੇ ਵਿਰੁੱਧ ਅਭਿਆਨ ਹੇਠ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ

21

ਫ਼ਿਰੋਜ਼ਪੁਰ, 11 ਅਗਸਤ 2025 AJ DI Awaaj

Punjab Desk : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ  ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੋਜ਼ੋ ਕੇ ਉਤਾੜ ਅਤੇ ਪਿੰਡ ਮਾਛੀਵਾੜਾ (227) ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸਿ਼ਆ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸਿ਼ਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ  ਨਸ਼ਿਆਂ  ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ  ਨਸ਼ਿਆਂ  ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਜੁੜ ਕੇ ਸਰਕਾਰ ਦੀਆਂ “ਯੁੱਧ  ਨਸ਼ਿਆਂ  ਵਿਰੁੱਧ” ਮੁਹਿੰਮ ਵਰਗੀਆਂ ਲਹਿਰਾਂ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ  ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰਰਿਤ ਕੀਤਾ।
ਇਸ ਸਮੇਂ ਡਾ. ਰਮੇਸ਼ਵਰ ਸਿੰਘ ਕਟਾਰਾ ਵੱਲੋਂ ਪੰਜਾਬ ਦੀ ਨੌਜਵਾਨੀ ਦਾ  ਨਸ਼ਿਆਂ  ਵੱਲ ਵੱਧ ਰਹੇ ਰੁਝਾਨ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ  ਨੌਜਵਾਨਾਂ ਨੂੰ ਗੁਰਬਾਣੀ ਦੇ ਰਸਤੇ ਚੱਲ ਕੇ  ਨਸ਼ਿਆਂ  ਤੋਂ ਦੂਰ ਰਹਿਣ ਲਈ ਪ੍ਰੇਰਿਆ। ਨੁੱਕੜ ਨਾਟਕ ਦੀ ਟੀਮ ਵੱਲੋਂ ਨਾਟਕ ਰਾਹੀਂ  ਨਸ਼ਿਆਂ  ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ।ਪਿੰਡ ਪੋਜ਼ੋ ਕੇ ਉਤਾੜ ਵਿਖੇ ਸੈਮੀਨਾਰ ਸਮੇਂ ਪਿੰਡ ਦੀਆਂ ਔਰਤਾਂ ਵੱਲੋਂ  ਨਸ਼ਿਆਂ ਤੇ ਠੱਲ੍ਹ ਪਾਉਣ ਲਈ ਗੁਹਾਰ ਲਗਾਈ ਅਤੇ ਇਸ ਪ੍ਰਤੀ ਚਿੰਤਾ ਪ੍ਰਗਟ ਕੀਤੀ। ਕਲੱਬ ਪ੍ਰਧਾਨ ਤੇਜਵੰਤ ਸਿੰਘ ਅਤੇ ਸਕੱਤਰ ਜ਼ਸਵਿੰਦਰ ਸਿੰਘ ਪਿੰਡ ਮਾਛਾਵਾੜਾ ਅਤੇ ਪਿੰਡ ਪੋਜ਼ੋ ਕੇ ਉਤਾੜ ਦੇ ਕਲੱਬ ਪ੍ਰਧਾਨ ਮੌੜਾ ਸਿੰਘ ਵੱਲੋਂ ਪੂਰਨ ਸਹਿਯੋਗ ਕਰਕੇ ਇਸ ਜਾਗਰੂਕਤਾ ਪ੍ਰੋਗਰਾਮ ਨੁੰ ਸਫਲ ਬਣਾਇਆ। ਪੱਤਵੰਤੇ ਸੱਜਣਾਂ ਅਤੇ ਨੌਜਵਾਨਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਰਨਜੀਤ ਕੌਰ, ਦਵਿੰਦਰ ਸਿੰਘ, ਪ੍ਰੇਮ ਸਿੰਘ ਸਰਪੰਚ ਪੋਜ਼ੋ ਕੇ ਉਤਾੜ , ਮਹਿੰਦਰ ਕੌਰ ਸਰਪੰਚ ਪਿੰਡ ਮਾਛੀਵਾੜਾ, ਪਰਮਜੀਤ ਕੌਰ ਰਾਮ ਕੌਰ, ਸੋਹਣ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਅਮਨਦੀਪ ਸਿੰਘ, ਜੋਬਨ ਆਦੀਵਾਲ , ਮੰਗਲ ਸਿੰਘ, ਬਲਕਾਰ ਸਿੰਘ, ਪੰਜਾਬ ਸਿੰਘ, ਸ਼ਿਵਕਰਨ ਜੋਸ਼ਨ, ਮਨਿੰਦਰ ਸਿੰਘ, ਮਹਿੰਦਰ ਸਿੰਘ,ਵਿੱਕੀ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਤੋਂ ਇਲਵਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇੇ ਮੈਂਬਰ ਸ਼ਾਮਲ ਹੋਏ।