ਤਰਨ ਤਾਰਨ, 11 ਅਗਸਤ 2025 Aj Di Awaaj
Punjab Desk : “ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਸਵਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ਦੀ ਸ਼ੁਰੂਆਤ ਅੱਜ ਜਿਲ੍ਹਾ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਉਪ ਮੁੱਖ ਕਾਰਜਕਾਰੀ ਅਫ਼ਸਰ ਜਿਲ੍ਹਾ ਪ੍ਰੀਸ਼ਦ ਸ੍ਰੀ ਦੇਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ।
ਇਸ ਮੌਕੇ ਆਏ ਹੋਏ ਪ੍ਰਤੀਭਾਗੀਆਂ ਨੂੰ “ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਬਾਰੇ ਸ. ਜਗਦੀਸ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2 ਵੱਲੋਂ ਜਾਣਕਾਰੀ ਦਿੱਤੀ ਗਈ।
ਜਲ ਜੀਵਨ ਮਿਸ਼ਨ ਅਧੀਨ ਪਾਣੀ ਦੀ ਸਾਂਭ ਸੰਭਾਲ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ੍ਰੀ ਜਗਦੀਪ ਸਿੰਘ ਆਈ. ਈ. ਸੀ. ਜਿਲ੍ਹਾ ਕੋਆਰਡੀਨੇਟਰ ਵਲੋਂ ਆਏ ਹੋਏ ਪ੍ਰਤੀਭਾਗੀਆਂ ਨੂੰ ਸਾਫ਼ -ਸਫਾਈ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਤੋਂ ਉਪਰੰਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ “ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਸਵਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ” ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਤੋਂ ਉਪਰੰਤ ਸਹੁੰ ਚੁਕਾਈ ਗਈ।














