
ਬਟਾਲਾ, 13 ਅਗਸਤ 2025 AJ Di Awaaj
Punjab Desk : ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਅੱਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਸ੍ਰੀ ਸਤਨਾਮ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਇੰਸਪੈਕਟਰ ਪ੍ਰਭਪਾਲ ਸਿੰਘ ਵੀ ਮੋਜੂਦ ਸਨ।
ਪਰੇਡ ਕਮਾਂਡਰ ਦੀ ਅਗਵਾਈ ਐਸ.ਆਈ ਸਕੱਤਰ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਅਤੇ ਐਨ.ਸੀ.ਸੀ 22 ਪੰਜਾਬ ਬਟਾਲੀਅਨ ਦੇ ਕੈਡਿਟਸ ਤੇ ਸਕੂਲੀ ਬੈਂਡ ਦੀ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਸਲਾਮੀ ਦਿੱਤੀ ਗਈ। ਉਪਰੰਤ ਸਮਾਗਮ ਵਿਚ ਦੇਸ਼ ਭਗਤੀ ਤੇ ਆਧਾਰਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ।
ਉਨਾਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸਨਰ ਨਗਰ ਨਿਗਮ ਬਟਾਲਾ ਰਾਸ਼ਟਰੀ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਸਮਾਗਮ ’ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ।
ਰਿਹਰਸਲ ਉਪਰੰਤ ਖੇਡ ਸਟੇਡੀਅਮ ਵਿੱਚ ਉਨਾਂ ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ ’ਤੇ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤਣ ਨੂੰ ਸਮਾਗਮ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸੌਂਪੀਆਂ ਡਿਊਟੀਆਂ ਤਨਹੇਦੀ ਨਾਲ ਨਿਭਾਉਣ।
ਇਸ ਮੌਕੇ ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਸੁਪਰਡੈਂਟ ਸੁੰਦਰ ਸ਼ਰਮਾ, ਸੈਨੇਟਰੀ ਇੰਸਪੈਕਟਰ ਵਿਕਾਸ ਵਾਸੂਦੇਵ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੋਰ, ਵਿਕਰਮ ਸਿੰਘ ਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ।
