ਝੋਨਾ ਸੀਜ਼ਨ ਲਈ ਡੀ.ਸੀ. ਵੱਲੋਂ ਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਮੀਟਿੰਗ

39

ਮਾਲੇਰਕੋਟਲਾ 12 ਅਗਸਤ 2025 AJ DI Awaaj

Punjab Desk :  ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਵੱਖ ਵੱਖ ਖਰੀਦ ਏਜੰਸੀਆਂ,ਆੜਤੀਆਂ ਐਸੋਸੀਏਸ਼ਨ ਅਤੇ ਕੰਬਾਇਨ ਮਾਲਕਾਂ ਦੇ ਨੁੰਮਾਇੰਦਿਆਂ ਨਾਲ ਅਗੇਤੇ ਪ੍ਰਬੰਧਾਂ ਦਾ ਸਬੰਧੀ ਵਿਸ਼ੇਸ ਮੀਟਿੰਗ ਕੀਤੀ ।

ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ  ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਮੀ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜਤੀਆਂ,ਮਜਦੂਰਾਂ,ਸ਼ੈਲਰ ਮਾਲਕਾਂ ਆਦਿ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਨਾ ਆਉਂਣ ਦਿੱਤੀ ਜਾਵੇ। ਝੋਨੇ ਦੀ ਖਰੀਦ ਵੇਚ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਤੁਰੰਤ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਆੜਤੀਆ ਐਸੋਸੀਏਸ਼ਨ, ਕੰਬਾਇਨ ਮਾਲਕਾਂ ਦੇ ਨੁਮਾਇੰਦਿਆ ਨਾਲ ਲੰਬੀ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਆੜਤੀਆਂ ਅਤੇ ਕੰਬਾਇਨ ਮਾਲਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਅਤੇ ਖਰੀਦ ਏਂਜਸੀਆਂ ਨੂੰ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਸਾਫ-ਸਫਾਈ, ਪੀਣ ਯੋਗ ਪਾਣੀ, ਰੌਸ਼ਨੀ, ਬਾਰਦਾਨੇ,ਤਰਪਾਲਾਂ ਆਦਿ ਦੇ ਪ੍ਰਬੰਧ ਪੁਖਤਾ ਕੀਤੇ ਜਾਣ ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਸੁੱਕੀ ਫਸਲ ਦੀ ਕਟਾਈ  ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ 17 ਫੀਸਦੀ ਤੋਂ ਜਿਆਦਾ ਨਮੀ ਵਾਲਾ ਝੋਨਾ ਮੰਡੀ ਵਿਚ ਨਾ ਲਿਆਂਦਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸ਼ਲੀ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤ ਅਗਲੀ ਫਸ਼ਲ ਲਈ ਤਿਆਰ ਕਰਨ ਨੂੰ ਤਰਜੀਹ ਦੇਣ ਤਾਂ ਜੋ ਵਾਤਾਵਰਣ ਨੂੰ ਆਉਂਣ  ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕੀਤਾ ਜਾ ਸਕੇ ।

ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਪ੍ਰਧਾਨ ਆੜਤੀਆਂ ਐਸੋਸੀਏਸ਼ਨ ਮਾਲੇਰਕੋਟਲਾ ਤੀਰਥ ਸਿੰਘ ਬੜੈਚ,ਪ੍ਰਧਾਨ ਆੜਤੀਆਂ ਐਸੋਸੀਏਸ਼ਨ ਅਹਿਮਦਗੜ੍ਹ ਸੁਰਿੰਦਰ ਪਾਲ, ਸਕੱਤਰ ਆੜਤੀਆਂ ਐਸੋਸੀਏਸ਼ਨ ਅਹਿਮਦਗੜ੍ਹ ਪੁਰਨਚੰਦ,ਅਮਰਇੰਦਰ ਸਿੰਘ ਮੰਨਵੀ,ਸੁਖਚੈਨ ਸਿੰਘ ਭੂਦਨ,ਰਾਕੇਸ ਕੁਮਾਰ, ਸੰਜੇ ਮਿੱਤਲ,ਮੰਨੋਜ ਗਰਗ,ਸੰਦੋੜ ਤੋਂ ਜਗਦੀਸ ਚੰਦ ਕਲਿਆਣ,ਕੰਬਾਇਨ ਮਾਲਕਾਂ ਦੇ ਨੁਮਾਇੰਦੇ ਕਰਮਜੀਤ ਸਿੰਘ ਜੱਗੀ, ਖੇਤੀਬਾੜੀ ਅਫ਼ਸਰ ਡਾ ਕੁਲਵੀਰ ਸਿੰਘ ਤੋਂ ਇਲਾਵਾਂ ਹੋਰ ਨੁਮਾਇੰਦੇ ਵੀ ਮੌਜੂਦ ਸਨ।