ਮਾਨਸਾ, 14 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-5 ਸ਼ਾਖਾ) ਨੇ ਪੱਤਰ ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਉਪਰ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।
