ਬੱਲੂਆਣਾ ਦੇ ਵਿਧਾਇਕ ਵੱਲੋਂ ਪਿੰਡ ਕੁੰਡਲ ਵਿੱਚ ਜਨ ਸੁਣਵਾਈ

81

ਬੱਲੂਆਣਾ (ਅਬੋਹਰ) 15 ਅਗਸਤ 2025 AJ DI Awaaj

Punjab Desk : ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਕੁੰਡਲ ਦਾ ਦੌਰਾ ਕੀਤਾ ਅਤੇ 1.33 ਕਰੋੜ ਨਾਲ ਜਲ ਸਪਲਾਈ ਪ੍ਰੋਜੈਕਟ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ। ਇਸ ਮੌਕੇ ਉਨਾਂ ਨੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਵੀ 95 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਪਿੰਡ ਵਿੱਚ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਨਾਲ ਹੀ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਨੇ ਐਲਾਨ ਕੀਤਾ ਕਿ ਪਿੰਡ ਵਿੱਚ 64 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਇਆ ਜਾਵੇਗਾ। ਜਿਸ ਨਾਲ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇਗੀ ਅਤੇ ਉਹ ਖੇਡਾਂ ਵਿੱਚ ਅੱਗੇ ਵੱਧ ਸਕਣਗੇ। ਇਸ ਤੋਂ ਬਿਨਾਂ 24 ਲੱਖ ਰੁਪਏ ਗਲੀਆਂ ਵਿੱਚ ਇੰਟਰਲੋਕਿੰਗ ਲਈ ਅਤੇ 21 ਲੱਖ 10 ਹਜਾਰ ਰੁਪਏ ਵੱਖ-ਵੱਖ ਧਰਮਸ਼ਾਲਾਵਾਂ ਦੇ ਨਿਰਮਾਣ ਲਈ ਉਹਨਾਂ ਨੇ ਪਿੰਡ ਕੁੰਡਲ ਨੂੰ ਦੇਣ ਦਾ ਐਲਾਨ ਕੀਤਾ।
ਵਿਧਾਇਕ ਨੇ ਇਸ ਮੌਕੇ ਦੱਸਿਆ ਕਿ ਹਲਕੇ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ ਅਤੇ 1950 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਹਲਕੇ ਵਿਚ ਚੱਲ ਰਹੇ ਹਨ।