26 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ

32

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2025 Aj Di Awaaj

Punjab Desk : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਅਗਸਤ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੇਅਟੀਐਮ (Paytm) ਕੰਪਨੀ ਵੱਲੋਂ ਫੀਲਡ ਸੇਲਜ਼ ਐਗਜੀਕਿਊਟਿਵ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ ਪਾਸ , ਉਮਰ 18 ਤੋਂ 35 ਸਾਲ ਦੇ ਕੇਵਲ ਲੜਕੇ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ  ਮੋਟਰਸਾਈਕਲ ਹੋਣਾ ਜਰੂਰੀ ਹੈ।

ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।