ਫਾਜ਼ਿਲਕਾ 23 ਅਗਸਤ 2025 AJ DI Awaaj
Punjab Desk : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਖੇਤਰਾਂ ਵਿੱਚ ਹੜ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਪਿੰਡ ਮੁਹਾਰ ਜਮਸ਼ੇਰ, ਮਹਾਤਮ ਨਗਰ, ਚੱਕ ਰੁਹੇਲਾ, ਤੇਜਾ ਰੁਹੇਲਾ, ਵੱਲੇ ਸਾਹ ਉਤਾੜ, ਵੱਲੇ ਸ਼ਾਹ ਹਿਠਾੜ, ਢਾਣੀ ਸੱਦਾ ਸਿੰਘ, ਝੰਗੜ ਭੈਣੀ ਅਤੇ ਰੇਤੇ ਵਾਲੀ ਭੈਣੀ ਵਿੱਚ ਪਸ਼ੂ ਭਲਾਈ ਕੈਂਪ ਲਗਾਏ ਗਏ । ਉਹਨਾਂ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਵੈਟਰਨਰੀ ਸਟਾਫ ਵੱਲੋਂ ਪਹੁੰਚ ਕਰਕੇ ਪਿੰਡ ਵਿੱਚ ਪਸ਼ੂਆਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਹਈਆ ਕਰਵਾਈਆਂ ਗਈਆਂ । ਉਹਨਾਂ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਪਸ਼ੂ ਪਾਲਕਾਂ ਨੂੰ ਹੜਾਂ ਦੇ ਮੌਸਮ ਦੌਰਾਨ ਡਾਕਟਰੀ ਸਹਾਇਤਾ ਮੁਹਈਆ ਕਰਵਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਬਰਸਾਤਾਂ ਦੌਰਾਨ ਪਸ਼ੂਆਂ ਦੀ ਸਾਂਭ ਸੰਭਾਲ ਦੇ ਨੁਕਤੇ ਵੀ ਦੱਸੇ ਜਾ ਰਹੇ ਹਨ ਤਾਂ ਜੋ ਪਸ਼ੂਆਂ ਨੂੰ ਬਿਮਾਰ ਹੋਣ ਤੋਂ ਰੋਕਿਆ ਜਾ ਸਕੇ।
