ਬਰਨਾਲਾ, 29 ਅਗਸਤ 2025 AJ DI Awaaj
Punjab Desk : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਬਰਸਾਤ ਦਾ ਮੌਸਮ ਹੋਣ ਕਾਰਨ ਜਿਹੜੇ ਇਲਾਕਿਆਂ ‘ਚ ਮੀਂਹ ਦਾ ਪਾਣੀ ਖੜ੍ਹਾ ਹੈ ਉੱਥੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਜਾਰੀ ਹਨ। ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਬਰਸਾਤ ਦੇ ਮੌਸਮ ‘ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਅਤੇ ਘਰ੍ਹਾਂ, ਦੁਕਾਨਾਂ, ਹੋਰ ਥਾਵਾਂ ‘ਤੇ ਗਮਲੇ, ਕੂਲਰ, ਟਾਇਰ, ਘੜੇ, ਫਰਿੱਜ਼ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ਜ਼ਿਆਦਾ ਦਿਨ ਪਾਣੀ ਖੜ੍ਹ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ, ਮਲੇਰੀਆ ਫੈਲਦਾ ਹੈ। ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜ੍ਹੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫ਼ਤੇ ‘ਚ ਇੱਕ ਦਿਨ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨ੍ਹੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਾਸ ਪੇਸ਼ੀਆਂ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।
ਉਹਨਾਂ ਦੱਸਿਆ ਬਰਨਾਲਾ ਸ਼ਹਿਰ ‘ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੌਜੀ ਬਸਤੀ, ਮੋਰਾਂ ਵਾਲੀ ਗਲੀ, ਆਕਾਲਗੜ ਬਸਤੀ ਅਤੇ ਸਲੱਮ ਏਰੀਏ ‘ਚ ਲਾਰਵਾ ਚੈੱਕ ਕੀਤਾ ਗਿਆ ਜਿਸ ਜਗ੍ਹਾ ‘ਤੇ ਲਾਰਵਾ ਮਿਲਿਆ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸ਼ਟ ਕਰਵਾ ਦਿੱਤਾ ਗਿਆ।
ਉਹਨਾਂ ਨੂੰ ਦੱਸਿਆ ਕਿ ਕੀਤਾ ਜਾ ਰਿਹਾ ਹੈ।
