ਪਟਿਆਲਾ 02 Sep 2025 AJ DI Awaaj
Punjab Desk : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਾ*ਇਰਿੰਗ ਕਰਕੇ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਗ੍ਰਿਫਤਾਰੀ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਸਥਾਨਕ ਥਾਣੇ ਲਿਜਾਇਆ ਜਾ ਰਿਹਾ ਸੀ, ਤਦ ਪਠਾਣਮਾਜਰਾ ਅਤੇ ਉਸਦੇ ਸਾਥੀਆਂ ਨੇ ਪੁਲਸ ‘ਤੇ ਗੋਲੀਆਂ ਚਲਾਈਆਂ।
ਇਸ ਹਮਲੇ ‘ਚ ਇਕ ਪੁਲਿਸ ਮੁਲਾਜ਼ਮ ਜ਼*ਖਮੀ ਹੋ ਗਿਆ। ਵਿਧਾਇਕ ਨੇ ਆਪਣੀ ਕਾਰ ਇਕ ਮੁਲਾਜ਼ਮ ‘ਤੇ ਚੜ੍ਹਾ ਕੇ ਥਾਣੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਸਕਾਰਪੀਓ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਉਸਦੇ ਸਾਥੀਆਂ ਵੱਲੋਂ ਵਰਤੀ ਜਾ ਰਹੀ ਫਾਰਚੂਨਰ ਕਾਰ ਨੂੰ ਕਾਬੂ ਕਰ ਲਿਆ ਗਿਆ ਹੈ, ਪਰ ਵਿਧਾਇਕ ਹੁਣ ਵੀ ਸਕਾਰਪੀਓ ‘ਚ ਫਰਾਰ ਹੈ।
ਪੁਲਿਸ ਟੀਮਾਂ ਇਸ ਵਕਤ ਵੀ ਪਠਾਣਮਾਜਰਾ ਦੀ ਤਲਾਸ਼ ‘ਚ ਲੱਗੀਆਂ ਹੋਈਆਂ ਹਨ। SSP ਪਟਿਆਲਾ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
