ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਹਬੀਬ ਕੇ ਵਿਖੇ ਪਹੁੰਚ ਕੇ ਸਥਿੱਤੀ ਦਾ ਜਾਇਜ਼ਾ ਲਿਆ

41

ਫ਼ਿਰੋਜ਼ਪੁਰ, 4 ਸਤੰਬਰ 2025 AJ DI Awaaj

Punjab Desk : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਪਿੰਡ ਹਬੀਬ ਕੇ ਵਿਖੇ ਪਹੁੰਚ ਕੇ ਉਥੇ ਚੱਲ ਰਹੇ ਬੰਨ ਦੇ ਕੰਮ ਅਤੇ ਪਾਣੀ ਦੀ ਸਥਿਤੀ ਦੇ ਪੱਧਰ ਦਾ ਜਾਇਜਾ ਲਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਹਲਕੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਲਗਾਤਾਰ ਪੂਰੀ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ ਉਥੇ ਪਿੰਡ ਵਾਸੀ ਅਤੇ ਹੋਰ ਸੰਸਥਾਵਾ ਵੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹਬੀਬ ਕੇ ਪਹੁੰਚ ਕੇ ਉਨ੍ਹਾਂ ਵੱਲੋਂ ਇੱਥੇ ਚੱਲ ਰਹੇ ਬੰਨ ਦੇ ਕੰਮ ਜਾਇਜਾ ਲਿਆ ਗਿਆ ਅਤੇ ਪਿੰਡ ਵਾਸੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਭੇਜੇ ਜਾ ਰਹੇ ਹਨ ਤਾਂ ਜੋ ਹੜ੍ਹਾਂ ਦੀ ਇਸ ਸਥਿਤੀ ਵਿੱਚ ਲੋਕਾਂ ਦੀ ਜਿਆਦਾ ਤੋਂ ਜਿਆਦਾ ਮੱਦਦ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਹੈ। ਇਸ ਦੌਰਾਨ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਹਰ ਸੰਭਵ ਮੱਣਦ ਦੇਣ ਦਾ ਯਕੀਨ ਦਵਾਇਆ।
ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਸਥਿਤੀ ਵਿੱਚ ਸਹਾਇਤਾ ਲਈ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।