ਅਭੀਜੋਤ ਸਿੰਘ ਦੇ ਇਲਾਜ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ: ਮੁੱਖ ਮੰਤਰੀ ਮਾਨ

28
xr:d:DAFJwbOI_Fc:460,j:38730083892,t:22102206

ਅੰਮ੍ਰਿਤਸਰ 05 SEp 2025 AJ DI Awaaj

Punjab Desk : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਰਹਿਣ ਵਾਲੇ 8 ਸਾਲਾਂ ਬੱਚੇ ਅਭੀਜੋਤ ਸਿੰਘ, ਜੋ ਕਿ ਗੁਰਦੇ ਦੀ ਗੰਭੀਰ ਬਿਮਾਰੀ ਨਾਲ ਪੀੜਤ ਹੈ, ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਬੱਚੇ ਦੇ ਪਰਿਵਾਰ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਇਲਾਜ ਲਈ ਮਦਦ ਦੀ ਅਪੀਲ ਕਰ ਰਹੇ ਸਨ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਅਜਿਹੇ ਹਰੇਕ ਲੋੜਵੰਦ ਵਿਅਕਤੀ ਦੇ ਇਲਾਜ ਨੂੰ ਯਕੀਨੀ ਬਣਾਵੇਗੀ।

ਉਨ੍ਹਾਂ ਕਿਹਾ ਕਿ “ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਦਵਾਈ ਜਾਂ ਇਲਾਜ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।”