ਮਹਿਲ ਕਲਾਂ, 10 ਸਤੰਬਰ 2025 AJ DI Awaaj
Punjab Desk : ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਮੀਂਹ ਨਾਲ ਪ੍ਰਭਾਵਿਤ ਹੋਈਆਂ ਸਿਹਤ ਸੰਸਥਾਵਾਂ ਦਾ ਮੁਆਇਨਾ ਕਰਨ ਲਈ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਵੱਲੋਂ ਸਿਹਤ ਬਲਾਕ ਮਹਿਲ ਕਲਾਂ ਅਧੀਨ ਆਉਂਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ ।
ਇਸ ਮੌਕੇ ਡਾ. ਬਲਜੀਤ ਸਿੰਘ ਵੱਲੋਂ ਸੀ.ਐਚ.ਸੀ. ਮਹਿਲ ਕਲਾਂ , ਸਬ ਸੈਂਟਰ ਛੀਨੀਵਾਲ ਕਲਾਂ, ਚੰਨਣਵਾਲ, ਸਹਿਜੜਾ, ਹੈਲਥ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਚੁਹਾਣਕੇ ਖੁਰਦ ਤੇ ਠੀਕਰੀਵਾਲ ਦਾ ਨਿਰੀਖਣ ਕੀਤਾ ਗਿਆ।
ਸੀ.ਐਚ.ਸੀ. ਮਹਿਲ ਕਲਾਂ ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ।
ਹਰ ਬੁੱਧਵਾਰ ਵਾਲੇ ਦਿਨ ਸਿਹਤ ਵਿਭਾਗ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਟੀਕਾਕਰਨ ਕੀਤਾ ਜਾਂਦਾ ਹੈ ਤਾਂ ਚੈਕਿੰਗ ਦੌਰਾਨ ਟੀਕਾਕਰਨ ਕਰ ਰਹੀਆਂ ਏ.ਐਨ.ਐਮਜ਼ ਅਤੇ ਟੀਕਾਕਰਨ ਕਰਵਾਉਣ ਆਏ ਮਾਪਿਆਂ ਨਾਲ ਗੱਲਬਾਤ ਕੀਤੀ ਜਿਸ ‘ਤੇ ਲੋਕਾਂ ਨੇ ਟੀਕਾਕਰਨ ਦੀ ਮਿਲ ਰਹੀ ਸਿਹਤ ਸਹੂਲਤ ਸਬੰਧੀ ਸੰਤੁਸ਼ਟੀ ਜ਼ਾਹਿਰ ਕੀਤੀ ।
ਆਮ ਆਦਮੀ ਕਲੀਨਿਕ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਜਿਸ ‘ਤੇ ਲੋਕਾਂ ਵੱਲੋ ਆਮ ਆਦਮੀ ਕਲੀਨਿਕ ਵਿੱਚ ਹੋ ਰਹੇ ਇਲਾਜ ਨੂੰ ਚੰਗੀ ਸਿਹਤ ਸਹੂਲਤ ਦੱਸਿਆ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਵੱਲੋ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਸੀ.ਐਚ.ਸੀ. ਮਹਿਲ ਕਲਾਂ ਬਾਖੂਬੀ ਦੇ ਰਿਹਾ ਹੈ।














