ਨੌਜਵਾਨਾਂ ਲਈ ਪੁਲਿਸ ਤੇ ਫੌਜੀ ਭਰਤੀਆਂ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

22

ਫ਼ਰੀਦਕੋਟ, 11 ਸਤੰਬਰ  2025 AJ DI Awaaj

Punjab Desk : ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋ ਪਾਸ ਹੋ ਗਏ ਹਨ । ਉਨ੍ਹਾਂ ਯੁਵਕਾਂ ਦੀ ਫਿਜੀਕਲ ਟੈਸਟ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ । ਇਸ ਤੋਂ ਇਲਾਵਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਮੋਗਾ ਜਿਲ੍ਹੇ ਦੇ ਜਿੰਨਾ ਯੁਵਕਾਂ ਨੇ ਜੇਲ੍ਹ ਵਾਰਡਨ, ਬੀ.ਐਸ.ਐਫ, ਸੀ.ਆਈ.ਐਸ.ਅਫ., ਸੀ.ਆਰ.ਪੀ.ਐਫ. ਵਿੱਚ ਭਰਤੀ ਹੋਣਾ ਹੈ, ਉਨ੍ਹਾਂ ਯੁਵਕਾਂ ਦੀ ਵੀ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਦੀ ਤਿਆਰੀ ਚੱਲ ਰਹੀ ਹੈ ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਹੜੇ ਯੁਵਕ ਅਜੇ ਤੱਕ ਕੈਂਪ ਵਿੱਚ ਕਿਸੇ ਕਾਰਨ ਕਰਕੇ ਨਹੀਂ ਆ ਸਕੇ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆ ਕੇ ਆਪਣੀ ਤਿਆਰੀ ਸੁਰੂ ਕਰਕੇ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ  ਯੁਵਕ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇਸ ਤੋਂ ਇਲਾਵਾ ਯੁਵਕ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਸਵੇਰੇ 9 ਵਜੇ ਆਉਣ ।  ਫਿਜ਼ੀਕਲ ਟੈਸਟ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਟੈਸ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਵੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ  ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।