ਝੋਨੇ ਦੀ ਫਸਲ ਕੱਟਣ ‘ਤੇ ਸ਼ਾਮ 6 ਤੋਂ ਸਵੇਰ 10 ਵਜੇ ਤੱਕ ਪਾਬੰਦੀ

50
ਮਾਲੇਰਕੋਟਲਾ 13 ਸਤੰਬਰ 2025 AJ DI Awaaj
Punjab Desk :  ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਏ ਹੋਏ ਜ਼ਿਲ੍ਹੇ ਅੰਦਰ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ਦੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।
               ਉਹਨਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਇਹ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ ਦੇਰ ਰਾਤ ਤੱਕ ਚਲਾਈਆਂ ਜਾਂਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਰਾਤ  ਸਮੇਂ ਕੱਟਿਆ ਗਿੱਲਾ/ ਹਰਾ ਝੋਨਾਂ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਰਕੇ ਖਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ। ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।
               ਉਹਨਾਂ ਕਿਹਾ ਕਿ ਪੁਰਾਣੀਆਂ ਹਾਰਵੈਸਟਰ ਕੰਬਾਇਨਾਂ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰਾਂ ਪ੍ਰਭਾਵਿਤ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦਣ ਤੋਂ ਹਿਚਕਚਾਉਂਦੀਆਂ ਹਨ। ਇਸ ਲਈ ਉਹਨਾਂ ਨੇ ਕਟਾਈ ਸਮੇਂ ਝੋਨੇ ਦੀ ਕੁਆਲਿਟੀ ਖਰਾਬ ਹੋਣ ਤੋਂ ਰੋਕਣ ਲਈ ਕੰਬਾਇਨਾਂ ਦੇ ਮਾਲਕਾਂ ਨੂੰ ਕਟਾਈ ਤੋਂ ਪਹਿਲਾਂ ਪੁਰਾਣੀਆਂ ਹਾਰਵੈਸਟਰ ਕੰਬਾਈਨਜ਼ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਕਾਰ ਮੁੱਖ ਖੇਤੀਬਾੜੀ ਅਫਸਰ ਤੋਂ ਇੰਸਪੈਕਸ਼ਨ ਕਰਵਾਉਣ ਦੀ ਹਦਾਇਤ ਕੀਤੀ ।
               ਇਹ ਹੁਕਮ ਜ਼ਿਲ੍ਹੇ ਵਿੱਚ 16 ਸਤੰਬਰ ਤੋਂ 15 ਨਵੰਬਰ 2025 ਤੱਕ ਲਾਗੂ ਰਹਿਣਗੇ।