ਹੁਸ਼ਿਆਰਪੁਰ, 16 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਤਪਾ (ਜ਼ਿਲ੍ਹਾ ਬਰਨਾਲਾ) ਵਿਖੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 72 ਬੈੱਡਾਂ ਦਾ ਹੈ, ਜਿਥੇ ਬਜ਼ੁਰਗ ਰਹਿ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿਚ ਰਹਿਣਾ ਚਾਹੁੰਦੇ ਹਨ, ਉਹ ਆਪਣਾ ਆਧਾਰ ਕਾਰਡ ਲੈ ਕੇ ਤਹਿਸੀਲ ਕੰਪਲੈਕਸ, ਨੇੜੇ ਸੇਵਾ ਕੇਂਦਰ, ਹੰਡਿਆਇਆ ਰੋਡ, ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਬਰਨਾਲਾ ਜਾਂ ਆਪਣੇ ਬਲਾਕ ਨਾਲ ਸਬੰਧਤ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ. ਡੀ. ਪੀ. ਓ) ਵਿਖੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੋ ਬਜ਼ੁਰਗ ਬਿਰਧ ਆਸ਼ਰਮ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਰਹਿਣ ਲਈ ਕਮਰੇ, ਸਿਹਤ ਅਤੇ ਮੈਡੀਕਲ ਸੇਵਾਵਾਂ, ਖਾਣਾ-ਪੀਣਾ, ਕੱਪੜੇ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਅਤੇ ਹੋਰ ਆਧੁਨਿਕ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਵਾਸਤੇ ਸਬੰਧਤ ਬਜ਼ੁਰਗ ਦਾ ਨਾਮ, ਪਿਤਾ ਦਾ ਨਾਮ, ਮੌਜੂਦਾ ਰਿਹਾਇਸ਼, ਮੋਬਾਇਲ ਨੰਬਰ, ਆਧਾਰ ਕਾਰਡ ਨੰਬਰ ਆਦਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 01679-29110, 87280-45025 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
