ਕਿਸਾਨ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਕਿਸਾਨ

40

ਬਰਨਾਲਾ, 17 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਦੀ ਅਗਵਾਈ ਹੇਠ ਵੱਖ ਵੱਖ ਅਧਿਕਾਰੀ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ।
ਇਸ ਤਹਿਤ ਐੱਸ ਡੀ ਐਮ ਬਰਨਾਲਾ ਮੈਡਮ ਸੋਨਮ ਵਲੋਂ ਪਿੰਡ ਠੀਕਰੀਵਾਲ ਵਿਚ ਖੇਤੀਬਾੜੀ ਵਿਭਾਗ ਦੇ ਜਾਗਰੂਕਤਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀ ਐੱਸ ਪੀ ਸਤਵੀਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਉੱਦਮੀ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਰਕਬੇ ‘ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦਿਆਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਜਿਸ ਵਿੱਚ ਕਿਸਾਨ ਵੀਰਾਂ ਦੇ ਸਰਗਰਮ ਯੋਗਦਾਨ ਦੀ ਜ਼ਰੂਰਤ ਹੈ।
ਓਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਬੇਲਰਾਂ ਦਾ ਪ੍ਰਬੰਧ ਵੀ ਹੈ।
ਇਸ ਮੌਕੇ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਪਿੰਡ ਪਿੰਡ ਕੈਂਪ ਲਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਓਨ੍ਹਾਂ ਕਿਸਾਨਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਸਹਿਕਾਰਤਾ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।