ਕਰੰਟ ਮਾਮਲਾ: ਵਿਧਾਇਕ ਉੱਗੋਕੇ ਨੇ ਪਰਿਵਾਰ ਨੂੰ 4 ਲੱਖ ਦੀ ਮੁਆਵਜ਼ਾ ਰਾਸ਼ੀ ਦਿੱਤੀ

41

ਭਦੌੜ, 20 ਸਤੰਬਰ 2025 AJ DI Awaaj

Punjab Desk :  ਪਿਛਲੇ ਦਿਨੀਂ ਭਾਰੀ ਮੀਂਹ ਕਾਰਨ ਕਰੰਟ ਲੱਗਣ ਕਾਰਣ ਭਦੌੜ ਦੇ 35 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਮੌਤ ਹੋ ਗਈ ਸੀ।     ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਇਸ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਨਮੁਖ ਪੀੜਤ ਪਰਿਵਾਰ ਲਈ ਰੱਖੀ ਮੁਆਵਜ਼ੇ ਦੀ ਮੰਗ ਮਨਜ਼ੂਰ ਹੋਣ ‘ਤੇ ਅੱਜ ਮ੍ਰਿਤਕ ਨੌਜਵਾਨ ਦੇ ਪਰਿਵਾਰ ਲਈ ਜਾਰੀ 4 ਲੱਖ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਵਾਰਸਾਂ ਨੂੰ ਉਹਨਾਂ ਦੇ ਘਰ ਜਾ ਕੇ ਸੌਂਪਿਆ।
ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਦੁਖਦਾਇਕ ਘਟਨਾ ਵਿੱਚ ਗਰੀਬ ਪਰਿਵਾਰ ਦੇ ਕਮਾਊ ਨੌਜਵਾਨ ਲੜਕੇ ਸੰਦੀਪ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਨਾਨਕਸਰ ਰੋਡ ਭਦੌੜ ਦੀ ਮੀਂਹ ਕਾਰਨ ਲੋਹੇ ਦੇ ਗੇਟ ਵਿੱਚ ਆਏ ਕਰੰਟ ਕਰਕੇ ਮੌਤ ਹੋ ਗਈ ਸੀ।
ਇਸ ਸਬੰਧੀ ਓਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਰਾਹੀਂ ਮਾਣਯੋਗ ਮੁੱਖ ਮੰਤਰੀ ਕੋਲ ਮੁਆਵਜ਼ਾ ਰਾਸ਼ੀ ਲਈ ਬੇਨਤੀ ਕੀਤੀ ਗਈ ਜਿਸ ਮਗਰੋਂ ਕੁਦਰਤੀ ਆਫ਼ਤਾਂ ਪ੍ਰਬੰਧਨ ਤਹਿਤ 4 ਲੱਖ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ।
ਵਿਧਾਇਕ ਉੱਗੋਕੇ ਨੇ ਕਿਹਾ ਕਿ ਪਰਿਵਾਰ ਨੂੰ ਪੁੱਤ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਓਨ੍ਹਾਂ ਦਾ ਫਰਜ਼ ਹੈ ਕਿ ਇਸ ਵੇਲੇ ਹਲਕੇ ਦੇ ਲੋਕਾਂ ਨਾਲ ਖੜ੍ਹਨ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਕਰੋਪੀ ਵਿੱਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅੰਮ੍ਰਿਤ ਢਿੱਲਵਾਂ, ਬਲਾਕ ਪ੍ਰਧਾਨ ਤਰਲੋਚਨ ਸਿੰਘ ਜੱਗਾ, ਅਮਨਦੀਪ ਦੀਪਾ, ਜਗਦੀਪ ਜੱਗੀ ਪ੍ਰਧਾਨ ਟਰੱਕ ਯੂਨੀਅਨ, ਮੈਡਮ ਜਸਵੰਤ ਕੌਰ, ਮੋਨੂੰ ਭਦੌੜ ਤੇ ਹੋਰ ਪਤਵੰਤੇ ਹਾਜ਼ਰ ਸਨ।