ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀ

28

ਬਰਨਾਲਾ, 20 ਸਤੰਬਰ 2025 AJ DI Awaaj

Punjab Desk : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐਸ. ਨੇ ਭਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ  ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀਂ ਕਰ ਸਕਦਾ।
ਇਸ ਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ ਅਤੇ ਨੌਕਰ ਦੀ ਤਨਖਾਹ ਵਿਚੋਂ 100/200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ’ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਹੱਥਾਂ ਤੇ ਉਂਗਲਾਂ ਦੇ ਨਿਸ਼ਾਨ ਸੰਬੰਧਤ ਮਾਲਕ ਆਪਣੇ ਰਜਿਸਟਰ ਵਿੱਚ ਦਰਜ਼ ਕਰਨ ਅਤੇ ਇਹ ਸਾਰਾ ਰਿਕਾਰਡ ਸਬੰਧਤ ਪੁਲਿਸ ਥਾਣਾ ਅਤੇ ਚੌਕੀ ਵਿੱਚ ਦਰਜ਼ ਕਰਾਉਣਾ ਯਕੀਨੀ ਬਣਾਉਣਗੇ। ਇਸੇ ਤਰਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ਼ ਕਰਵਾਉਣ।
ਉਪਰੋਕਤ ਹੁਕਮ ਮਿਤੀ 14 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।