ਮਾਨਸਾ ਜਿ਼ਲ੍ਹੇ ਨੂੰ ਪ੍ਰਦੂਸ਼ਣ ਰਹਿਣ ਬਣਾਉਣਾ ਮੁੱਖ ਟੀਚਾ

28

ਮਾਨਸਾ, 23 ਸਤੰਬਰ 2025 AJ DI Awaaj

Punjab Desk : ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ, ਮਾਨਸਾ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿ਼ਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ ਜਿ਼ਲ੍ਹੇ ਦੇ ਪਿੰਡ ਮਾਖਾ, ਮਾਨਖੇੜਾ, ਧਲੇਵਾਂ, ਸ਼ੇਰਖਾਂ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ।
ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਮਾਨਸਾ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ—ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਢੰਗ/ਤਰੀਕਿਆਂ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਤਾਂ ਨਾੜ/ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨਾਂ ਨੂੰ ਮਸ਼ੀਨਾਂ *ਤੇ ਸਬਸਿਡੀ ਵੀ ਦਿੱਤੀ ਗਈ ਹੈ, ਜਿਸ ਤਹਿਤ ਪਰਾਲੀ ਦਾ ਸੁਚੱਜਾ ਪ੍ਰਬੰਧਨ ਇਨ ਸੀਟੂ ਤਕਨੀਕ ਜਿਸ ਵਿੱਚ ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਨਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਬਸਿਡੀ ਦੀ ਸਕੀਮ ਦਾ ਲਾਭ ਲੈਣ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਅਗੇਤੀ ਬਿਜਾਂਦ ਗਰਮੀ ਵਿੱਚ ਨਾ ਕਰਨ ਲਈ ਕਿਹਾ। ਇੰਨ੍ਹਾਂ ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜਰ ਸਨ।