ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ

40

ਫਰੀਦਕੋਟ 24 ਸਤੰਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 171 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਹਰ ਪਿੰਡ ਵਿੱਚ ਕਿਸਾਨ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫਸਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਦੋ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਬਲਾਕਾਂ, ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਡਾ. ਮੇਜਰ ਵਰੁਣ ਕੁਮਾਰ, ਏ.ਏ.ਈ ਸ਼੍ਰੀ ਅਕਸ਼ਿਤ ਜੈਨ, ਬਲਾਕ ਖੇਤੀਬਾੜੀ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ, ਏ.ਡੀ.ਓ ਲਖਵੀਰ ਸਿੰਘ, ਜੂਨੀਅਰ ਟਕਨੀਸ਼ੀਅਨ ਸੁਖਚੈਨ ਸਿੰਘ ਮੌਜੂਦ ਸਨ।