ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਪ੍ਰਬੰਧਾਂ ਦੀ ਕੋਈ ਕਮੀ ਨਾ ਰਹੇ

39

ਮਾਨਸਾ, 24 ਸਤੰਬਰ 2025 AJ DI Awaaj

  Punjab Desk : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ IAS ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

        ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਮੰਡੀਆਂ ਵਿਚ ਪ੍ਰਬੰਧਾਂ ‘ਚ ਕੋਈ ਢਿੱਲ ਨਾ ਰਹੇ। ਉਨ੍ਹਾਂ ਕਿਹਾ ਕਿ ਬਿਜਲੀ, ਪਾਣੀ ਅਤੇ ਸਾਫ ਸਫਾਈ ਆਦਿ ਦੇ ਪੁਖ਼ਤਾ ਪ੍ਰਬੰਧ ਰੱਖੇ ਜਾਣ ਤਾਂ ਜੋ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

        ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਨਾਲੋ ਨਾਲ ਫੇਸ/ਓ.ਟੀ.ਪੀ. ਪ੍ਰਮਾਣਿਕਤਾ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਦੀ ਫਸਲ ਚੁੱਕਣ ‘ਤੇ ਤੁਰੰਤ ਉਸ ਦੀ ਅਦਾਇਗੀ ਕੀਤੀ ਜਾ ਸਕੇ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਝੋਨੇ ਦੀ ਖਰੀਦ ਲਈ 118 ਮੰਡੀਆਂ ਅਤੇ 24 ਅਸਥਾਈ ਖਰੀਦ ਕੇਂਦਰ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।

        ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ. (ਸਿਖਲਾਈ ਅਧੀਨ), ਜ਼ਿਲ੍ਹਾ ਖੁਰਾਕ ਦੇ ਸਪਲਾਈ ਕੰਟਰੋਲ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।