ਡਾਕਟਰ ਰਿੰਕੂ ਚਾਵਲਾ ਤਰੱਕੀ ਹੋਣ ਉਪਰੰਤ ਬਣੇ ਜਿਲ੍ਹਾ ਟੀਕਾਕਰਣ ਅਫ਼ਸਰ

46

ਫਾਜ਼ਿਲਕਾ 25/09/2025 AJ DI Awaaj

Punjab Desk : ਸਿਹਤ ਵਿਭਾਗ ਪੰਜਾਬ ਵੱਲੋਂ ਕੀਤੇ ਗਏ ਹੁਕਮਾਂ ਤਹਿਤ ਵਿਭਾਗੀ ਤਰੱਕੀ ਹੋਣ ਤੇ ਡਾਕਟਰ ਰਿੰਕੂ ਚਾਵਲਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਵੱਲੋਂ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਮੌਜੂਦਗੀ ਵਿੱਚ ਬਤੌਰ ਜਿਲ੍ਹਾ ਟੀਕਾਕਰਣ ਅਫ਼ਸਰ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਦਫ਼ਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ।
ਵਰਨਣਯੋਗ ਹੈ ਕਿ ਡਾਕਟਰ ਰਿੰਕੂ ਚਾਵਲਾ ਪਿਛਲੇ ਲੰਮੇ ਸਮੇਂ ਤੋਂ ਬਤੌਰ ਬੱਚਿਆਂ ਦੇ ਰੋਗਾਂ ਦੇ ਮਾਹਿਰ ਵਜੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ। ਇਸ ਸਮੇਂ ਉਹਨਾਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨਗੇ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਟੀਕਾਕਰਣ ਪ੍ਰੋਗ੍ਰਾਮ ਦੇ 100 ਪ੍ਰਤੀਸ਼ਤ ਟੀਚੇ ਪੂਰੇ ਕਰਨਗੇ। ਉਹਨਾਂ ਸਮੂਹ ਸਟਾਫ, ਪਿੰਡ ਪੰਚਾਇਤਾਂ, ਪੇਂਡੂ ਸਿਹਤ ਕਮੇਟੀਆਂ, ਸਮਾਜਸੇਵੀ ਸੰਸਥਾਵਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾਕਰਨ ਪ੍ਰੋਗਰਾਮ ਵਿੱਚ ਸਹਿਯੋਗ ਦੀ ਅਪੀਲ ਕੀਤੀ। ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਵਿਪਨ ਸ਼ਰਮਾ ਸੀਨੀਅਰ ਸਹਾਇਕ, ਰੋਹਿਤ ਸਟੈਨੋ, ਸੰਜੀਵ ਕੁਮਾਰ, ਬਲਜੀਤ ਸਿੰਘ, ਸ਼ਵੇਤਾ ਨਾਗਪਾਲ ਹਾਜ਼ਰ ਹਨ।