ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

26

ਬਟਾਲਾ, 25 ਸਤੰਬਰ 2025 Aj Di Awaaj

Punjab Desk : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਗਈ ਹੈ ਅਤੇ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਮੰਡੀ ਵਿੱਚ ਫਸਲ ਵੇਚਣ ਆਏ ਪਿੰਡ ਦਾਦੂਵਾਲ ਦੇ ਸਰਪੰਚ ਸਰਵਣ ਸਿੰਘ ਦੀ ਫਸਲ ਦੀ ਮੌਕੇ ‘ਤੇ ਬੋਲੀ ਕਰਵਾ ਕੇ ਪੂਰੇ ਸਰਕਾਰੀ ਰੇਟ 2389 ਰੁਪਏ ਵਿੱਚ ਚੁਕਵਾਈ। ਉਨ੍ਹਾਂ ਮੰਡੀ ਵਿੱਚ ਆਏ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਸੈਕਟਰੀ ਮਾਰਕਿਟ ਕਮੇਟੀ ਸੁੱਖ ਸਿਮਰਨਜੀਤ ਸਿੰਘ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੋਲੀ, ਅਵਤਾਰ ਸਿੰਘ ਗੋਰਾਇਆ,ਆਸ਼ੂ ਅਗਰਵਾਲ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਬਾਊ ਤਿਲਕ ਰਾਜ, ਜਰਨੈਲ ਸਿੰਘ ਰੰਧਾਵਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।