ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਲੋਕ ਲਹਿਰ ਬਣਾਇਆ

39

ਮਾਲੇਰਕੋਟਲਾ 26 ਸਤੰਬਰ 2025 AJ DI Awaaj

Punjab Desk :  ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦੀ ਸਾਂਝੀ ਜਿੰਮੇਵਾਰੀ ਤੇ ਸਮੂਹਿਕ ਲਹਿਰ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਨੇ ਖਾਸ ਤੌਰ ‘ਤੇ ਸਰਕਾਰੀ ਕਰਮਚਾਰੀ, ਚਕੋਤੇਦਾਰ, ਪੰਚ-ਸਰਪੰਚ ਤੇ ਨੰਬਰਦਾਰ ਅਤੇ ਹੋਰ ਸਮਾਜਿਕ/ਧਾਰਮਿਕ ਜੰਥੇਬੰਦੀਆਂ,ਬਲਾਕ ਕਮੇਟੀ ਮੈਂਬਰਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਖੁਦ ਪਰਾਲੀ ਨੂੰ ਅੱਗ ਨਾ ਲਗਾ ਕੇ ਸਮਾਜ ਲਈ ਪ੍ਰੇਰਣਾਦਾਇਕ ਮਿਸਾਲ ਬਣਨ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਫਿਰ ਅਪੀਲ ਕੀਤੀ ਕਿ “ਪਰਾਲੀ ਨੂੰ ਅੱਗ ਲਗਾਉਣ ਦੀ ਪੁਰਾਣੀ ਪ੍ਰਥਾ ਸਾਡੇ ਵਾਤਾਵਰਣ, ਸਾਡੀ ਸਿਹਤ ਅਤੇ ਆਉਣ ਵਾਲੀਆਂ ਪੀੜੀਆਂ ਲਈ ਨੁਕਸਾਨਦੇਹ ਹੈ। ਮੇਰੀ ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਪਰਾਲੀ ਦਾ ਪ੍ਰਬੰਧਨ ਸਾਇੰਸ ਤੇ ਤਕਨਾਲੋਜੀ ਦੇ ਸੁਝਾਏ ਤਰੀਕਿਆਂ ਨਾਲ ਕਰਨ ਅਤੇ ਪੰਜਾਬ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।”

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਤੇ ਹੋਰ ਵਿਭਾਗਾਂ ਵੱਲੋਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਦੀ ਪੂਰੀ ਤਰ੍ਹਾਂ ਵਰਤੋਂ ਯਕੀਨੀ ਬਣਾਈ ਜਾਵੇ। ਇਸ ਲਈ ਐਕਸ਼ਨ ਪਲਾਨ ਇਸ ਤਰੀਕੇ ਨਾਲ ਤਿਆਰ ਹੋਵੇ ਕਿ ਸੀਜ਼ਨ ਦੌਰਾਨ ਵੱਧ ਤੋਂ ਵੱਧ ਕਿਸਾਨਾਂ ਨੂੰ ਬਿਨਾਂ ਕਿਸੇ ਵਾਧੂ ਖਰਚੇ ਸਮੇਂ ਸਿਰ ਮਸ਼ੀਨਰੀ ਉਪਲਬਧ ਹੋ ਸਕੇ। ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਬੁਕਿੰਗ ਰਜਿਸਟਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਤਾਂ ਜੋ ਪਾਰਦਰਸ਼ੀ ਤਰੀਕੇ ਨਾਲ ਸਹੂਲਤਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਨੇ ਹਦਾਇਤ ਕੀਤੀ ਕਿ ਐਸ.ਡੀ.ਐਮਜ਼ ਦੀ ਅਗਵਾਈ ਹੇਠ ਬਣੀਆਂ ਟੀਮਾਂ ਸਬੰਧਿਤ ਪਿੰਡਾਂ ਵਿੱਚ ਦੌਰੇ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਕੰਬਾਇਨਾਂ ‘ਤੇ ਸੁਪਰ ਐਸ.ਐਮ.ਐਸ. ਦੀ ਜਾਂਚ ਵੀ ਕਰਨ, ਤਾਂ ਜੋ ਬਿਨਾਂ ਐਸ.ਐਮ.ਐਸ ਵਾਲੀਆਂ ਮਸ਼ੀਨਾਂ ਦੀ ਵਰਤੋਂ ‘ਤੇ ਰੋਕ ਲਗਾਈ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇ। ਸਕੂਲਾਂ ਵਿੱਚ ਲੇਖ ਲਿਖਣ, ਸਲੋਗਨ ਤੇ ਭਾਸ਼ਣ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਬਣਾਇਆ ਜਾਵੇ। ਇਸ ਦੇ ਨਾਲ ਹੀ ਪ੍ਰਚਾਰ ਵੈਨਾਂ, ਅਗਾਂਹਵਧੂ ਕਿਸਾਨਾਂ ਦੇ ਲੈਕਚਰ ਅਤੇ ਜਾਣਕਾਰੀ ਸਮੱਗਰੀ ਵੰਡ ਕੇ ਪਿੰਡ-ਪਿੰਡ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਡਾ. ਧਰਮਿੰਦਰ ਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਜ਼ਿਲ੍ਹੇ ਵਿੱਚ 45 ਜਾਗਰੂਕਤਾ ਕੈਂਪ ਕਰਵਾਏ ਜਾ ਚੁੱਕੇ ਹਨ, ਜਦਕਿ ਅਕਤੂਬਰ ਮਹੀਨੇ ਵਿੱਚ 5 ਪਿੰਡ ਪੱਧਰੀ, 2 ਬਲਾਕ ਪੱਧਰੀ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਸੰਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਧ ਚਿੱਤਰ ਵੀ ਬਣਾਏ ਜਾ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਡੀ.ਐਸ.ਪੀ ਸਤੀਸ਼ ਕੁਮਾਰ,  ਤਹਿਸੀਲਦਾਰ ਮਾਲੇਰਕੋਟਲਾ ਰਿਤੂ ਗੁਪਤਾ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌ